24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਕਮਿਊਨਿਟੀ ਸੈਂਟਰ ਦੇ ਕੰਮ ਦੀ ਸ਼ੁਰੂਆਤ ਤੇ ਹੈਲਪ ਡੈਸਕ ਬੂਥ ਦਾ ਉਦਘਾਟਨ

ਖਰੜ, 23 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਵਿਧਾਨ ਸਭਾ ਹਲਕਾ ਖਰੜ ਤੋਂ ‘ਆਪ’ ਦੇ ਉਮੀਦਵਾਰ ਅਤੇ ਪੰਜਾਬ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਪੰਜ ਸਾਲ ਪਹਿਲਾਂ ਉਸਾਰੇ ਅਤੇ ਅਧੂਰੇ ਪਏ ਕਮਿਊਨਿਟੀ ਸੈਂਟਰ ਦੇ ਕੰਮ ਦੀ ਮੁੜ ਸ਼ੁਰੂਆਤ ਅਤੇ ਨਗਰ ਕੌਂਸਲ ਵਿਖੇ ਲੋਕਾਂ ਦੀ ਮਦਦ ਲਈ ਬਣਾਏ ਗਏ ਹੈਲਪ ਡੈਕਸ ਬੂਥ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਨਾਲ ਜੁੜੀਆਂ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਹੈਲਪ ਡੈਸਕ ਬੂਥ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੋਟ ਕਰਨ ਉਪਰੰਤ ਸੰਬੰਧਿਤ ਵਿਅਕਤੀਆਂ ਨੂੰ ਉਨ੍ਹਾਂ ਦੀ ਫੀਡਬੈਕ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 24-11-2026
ਖਰੜ, 23 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਵਿਧਾਨ ਸਭਾ ਹਲਕਾ ਖਰੜ ਤੋਂ ‘ਆਪ’ ਦੇ ਉਮੀਦਵਾਰ ਅਤੇ ਪੰਜਾਬ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਪੰਜ ਸਾਲ ਪਹਿਲਾਂ ਉਸਾਰੇ ਅਤੇ ਅਧੂਰੇ ਪਏ ਕਮਿਊਨਿਟੀ ਸੈਂਟਰ ਦੇ ਕੰਮ ਦੀ ਮੁੜ ਸ਼ੁਰੂਆਤ ਅਤੇ ਨਗਰ ਕੌਂਸਲ ਵਿਖੇ ਲੋਕਾਂ ਦੀ ਮਦਦ ਲਈ ਬਣਾਏ ਗਏ ਹੈਲਪ ਡੈਕਸ ਬੂਥ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਨਾਲ ਜੁੜੀਆਂ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਹੈਲਪ ਡੈਸਕ ਬੂਥ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੋਟ ਕਰਨ ਉਪਰੰਤ ਸੰਬੰਧਿਤ ਵਿਅਕਤੀਆਂ ਨੂੰ ਉਨ੍ਹਾਂ ਦੀ ਫੀਡਬੈਕ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਝੂੰਗੀਆਂ ਦੇ ਕਮਿਊਨਿਟੀ ਸੈਂਟਰ ਬਾਰੇ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਕਮਿਊਨਿਟੀ ਸੈਂਟਰ ਦਾ ਕੰਮ ਅਧੂਰਾ ਹੋਣ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਤੁਰੰਤ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰ ਦਿੱਤਾ ਤੇ ਹੁਣ ਇਸ ਨੂੰ 3.50 ਕਰੋੜ ਰੁ. ਖ਼ਰਚ ਕੇ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ। ਇਸੇ ਦੌਰਾਨ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦਾ ਕੰਮ ਲੇਟ ਹੋਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ‘ਚ ਗੋਲਡੀ ਨੇ ਕਿਹਾ ਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਸੰਬੰਧਿਤ ਜ਼ਮੀਨ ਦਾ ਤਬਾਦਲਾ ਕਰਨ ਸੰਬੰਧੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਹ ਪ੍ਰਾਜੈਕਟ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਭਲਕੇ 25 ਨਵੰਬਰ ਤੋਂ ਖਰੜ ਦੇ 27 ਵਾਰਡਾਂ ‘ਚ ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ‘ਚ ਸੀਵਰੇਜ ਦੇ ਮੇਨਹੋਲ ਢਕਣ ਅਤੇ ਹੋਰ ਸਮੱਸਿਆਵਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਤੇ ਸਮੱਸਿਆਵਾਂ ਨੂੰ ਤੁਰੰਤ ਦੂਰ ਕਰਵਾਇਆ ਜਾਵੇਗਾ। ਇਸੇ ਦੌਰਾਨ ਸੜਕ ਬਾਰੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਕਿਹਾ ਕਿ ਇਸ ਸੜਕ ਸੰਬੰਧੀ ਇਕ ਅਫ਼ਸਰ ਨੂੰ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ, ਲਿਹਾਜ਼ਾ ਉਹ ਕਾਨੂੰਨੀ ਪ੍ਰਕਿਰਿਆ ਦੇ ਮੁਤਾਬਿਕ ਹੀ ਕਾਰਵਾਈ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਰਘਵੀਰ ਸਿੰਘ ਮੋਦੀ ਚੇਅਰਮੈਨ ਬਲਾਕ ਸੰਮਤੀ, ਰਾਮ ਸਰੂਪ ਸ਼ਰਮਾ ਕੌਂਸਲਰ, ਰਾਜਵੀਰ ਸਿੰਘ ਰਾਜੀ, ਗੋਵਿੰਦਰ ਸਿੰਘ ਚੀਮਾ, ਮਨਮੋਹਨ ਸਿੰਘ, ਯਸ਼ਪਾਲ ਬਾਂਸਲ, ਮਨਪ੍ਰੀਤ ਸਿੰਘ ਗੜਾਂਗ, ਡਿੰਪਲ ਮੁੰਡੀ ਖਰੜ, ਗੁਰਮੁੱਖ ਸਿੰਘ, ਪ੍ਰਿੰਸ ਧਾਲੀਵਾਲ, ਬਾਠ ਮੁੰਡੀ ਖਰੜ ਤੇ ਪ੍ਰਭਜੋਤ ਸਿੰਘ ਖ਼ਾਲਸਾ ਸਮੇਤ ਨਗਰ ਕੌਂਸਲ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸੇ ਦੌਰਾਨ ਨਿਰਮਲ ਸਿੰਘ ਹਰਲਾਲਪੁਰ ਤੇ ਉਨ੍ਹਾਂ ਦੇ ਪੁੱਤਰ ਨੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਦੇ ਧਿਆਨ ‘ਚ ਲਿਆਂਦਾ ਕਿ ਉਨ੍ਹਾਂ ਦੇ ਘਰਾਂ ਲਾਗੇ ਕਾਫ਼ੀ ਸਮੇਂ ਤੋਂ ਕੂੜੇ ਦਾ ਡੰਪ ਲੱਗਿਆ ਹੋਇਆ। ਉਨ੍ਹਾਂ ਗੋਲਡੀ ਨੂੰ ਜਾਣੂ ਕਰਵਾਇਆ ਕਿ ਜੋ ਸੜਕ ਬਣੀ ਹੋਈ ਹੈ, ਉਸ ਨੂੰ ਬੰਦ ਨਾ ਕੀਤਾ ਜਾਵੇ ਕਿਉਂਕਿ ਇਹ ਸੜਕ ਕੂੜੇ ਵਾਲੇ ਸ਼ੈੱਡ ਨਾਲ ਜੁੜੀ ਹੋਈ ਹੈ। ਉਨ੍ਹਾਂ ਪਿੰਡ ਹਰਲਾਲਪੁਰ ਵਿਚਲੀ ਇਕ ਕਾਲੋਨੀ ਦਾ ਨਾਂਅ ਲੈਂਦਿਆਂ ਦੋਸ਼ ਲਗਾਇਆ ਕਿ ਉਸ ਕਾਲੋਨੀ ਹੇਠਲੀ ਜ਼ਮੀਨ ‘ਚੋਂ ਸਿਰਫ ਡੇਢ ਏਕੜ ਜ਼ਮੀਨ ਹੀ ਕਾਲੋਨੀ ਮਾਲਕਾਂ ਦੀ ਹੈ, ਜਦਕਿ ਕਰੀਬ 15 ਏਕੜ ਸ਼ਾਮਲਾਤ ਜ਼ਮੀਨ ‘ਚ ਕਾਲੋਨੀ ਕੱਟੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਤਿਊੜ ਤੇ ਹੋਰਨਾਂ ਪਿੰਡਾਂ ਦਾ ਪਾਣੀ ਇਥੇ ਆ ਕੇ ਡਿੱਗਦਾ ਹੈ, ਉਸ ਨੂੰ ਬੰਦ ਕਰਵਾਇਆ ਜਾਵੇ ਅਤੇ ਕਜੌਲੀ ਵਾਟਰ ਵਰਕਸ ਵਾਲੀ ਲਾਈਨ ‘ਤੇ ਸੁੱਟੇ ਗਏ ਕੂੜੇ ਨੂੰ ਵੀ ਸਾਫ਼ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਵਾਗਤ ਲਈ ਕੀਤੇ ਪ੍ਰਬੰਧਾਂ ਦਾ ਡੀ. ਸੀ.... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਹਲਕਾ ਖਰੜ ’ਚ ਕੱਢੀ ਜਾ ਰਹੀ ਹੈ ਪੈਦਲ ਯਾਤਰਾ- ਰਵੀ ਵੜੈਚ
Ad Position 24