24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸਵਾਗਤ ਲਈ ਕੀਤੇ ਪ੍ਰਬੰਧਾਂ ਦਾ ਡੀ. ਸੀ. ਨੇ ਲਿਆ ਜਾਇਜ਼ਾ 2 ਨੂੰ ਜ਼ਿਲ੍ਹੇ ’ ਚ ਸ਼ੋਭਾ ਯਾਤਰਾ ਦੇ ਦਾਖ਼ਲੇ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਅਤੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਡਿਊਟੀਆਂ ਨਿਭਾਉਣ ਦੇ ਦਿੱਤੇ ਨਿਰਦੇਸ਼

ਐੱਸ. ਏ.

Ad Position 21
No active advertisement
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਦੀ ਸੱਦੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀ. ਸੀ. ਅਦਿੱਤਿਆ ਡਚਲਵਾਲ। ਅਜੀਤ ਤਸਵੀਰ 24-11-2026
ਐੱਸ. ਏ. ਐੱਸ. ਨਗਰ, 23 ਨਵੰਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੇ ਸੁਚਾਰੂ ਸੰਚਾਲਨ ਤੇ ਸਵਾਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਾਸਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵਲੋਂ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਵਾਰਾਨਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਜਾ ਰਹੀ ਇਹ ਸ਼ੋਭਾ ਯਾਤਰਾ 2 ਦਸੰਬਰ ਨੂੰ ਡੇਰਾਬੱਸੀ-ਜ਼ੀਰਕਪੁਰ ਦੇ ਰਸਤੇ ਜ਼ਿਲ੍ਹਾ ਮੁਹਾਲੀ ‘ਚ ਪ੍ਰਵੇਸ਼ ਕਰੇਗੀ ਅਤੇ ਇਥੇ ਰਾਤ ਦਾ ਠਹਿਰਾਅ ਕਰਨ ਉਪਰੰਤ ਇਹ ਸ਼ੋਭਾ 3 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਲਈ ਰਵਾਨਾ ਹੋਵੇਗੀ। ਮੀਟਿੰਗ ਦੌਰਾਨ ਡੀ. ਸੀ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਡਿਊਟੀ ਆਦੇਸ਼ਾਂ ਅਨੁਸਾਰ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੇ ਸਮੁੱਚੇ ਰੂਟ ‘ਤੇ ਆਵਾਜਾਈ ਦੇ ਸੁਚਾਰੂ ਪ੍ਰਬੰਧ, ਸੰਗਤ ਦੀ ਸੁਰੱਖਿਆ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸਿਹਤ ਸਹੂਲਤਾਂ ਅਤੇ ਅੱਗ ਬੁਝਾਊ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮਾੜਕਨ ਸਮੁੱਚੇ ਸਿਵਲ ਪ੍ਰਬੰਧਾਂ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਵਜੋਂ ਕੰਮ ਕਰਨਗੇ, ਜੋ ਕਿ ਐੱਸ. ਐੱਸ. ਪੀ. ਵਲੋਂ ਨਾਮਜ਼ਦ ਸੀਨੀਅਰ ਪੁਲਿਸ ਨੋਡਲ ਅਧਿਕਾਰੀ ਨਾਲ ਤਾਲਮੇਲ ਕਰਕੇ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਅੰਦਰ ਸ਼ੋਭਾ ਯਾਤਰਾ ਲਾਲੜੂ, ਡੇਰਾਬੱਸੀ, ਜ਼ੀਰਕਪੁਰ ਏਅਰਪੋਰਟ ਲਾਈਟਾਂ (ਪਟਿਆਲਾ ਰੋਡ), ਏਅਰਪੋਰਟ ਚੌਕ ਮੁਹਾਲੀ, ਆਈ. ਆਈ. ਐੱਸ. ਈ. ਆਰ. ਲਾਈਟਾਂ, ਫੇਜ਼-11, ਫੇਜ਼-9, ਗੁਰਦੁਆਰਾ ਸ੍ਰੀ ਅੰਬ ਸਾਹਿਬ (ਫੇਜ਼-8), ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਖਰੜ ਅਤੇ ਕੁਰਾਲੀ ਨੂੰ ਹੁੰਦੀ ਹੋਈ ਜ਼ਿਲ੍ਹਾ ਰੂਪਨਗਰ ਵੱਲ ਜਾਵੇਗੀ। ਉਨ੍ਹਾਂ ਦੱਸਿਆ ਕਿ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ, ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਅਤੇ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਆਪੋ-ਆਪਣੇ ਖੇਤਰਾਂ ‘ਚ ਸਿਵਲ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਇਸ ਤੋਂ ਇਲਾਵਾ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਨੂੰ ਮੁਹਾਲੀ ਵਿਖੇ ਸ਼ੋਭਾ ਯਾਤਰਾ ਦੇ ਰਾਤ ਦੇ ਠਹਿਰਾਅ ਸੰਬੰਧੀ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸੇ ਦੌਰਾਨ ਡੀ. ਸੀ. ਨੇ ਨਗਰ ਨਿਗਮ ਮੁਹਾਲੀ, ਗਮਾਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ.), ਪੀ. ਐੱਸ. ਪੀ. ਸੀ. ਐੱਲ., ਸਿਹਤ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਫਾਈਰ ਬ੍ਰਿਗੇਡ ਸਮੇਤ ਸਾਰੇ ਸੰਬੰਧਿਤ ਵਿਭਾਗਾਂ ਨੂੰ ਜ਼ਮੀਨੀ ਪੱਧਰ ‘ਤੇ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੜਕਾਂ ਦੀ ਮੁਰੰਮਤ, ਰਸਤਿਆਂ ‘ਚ ਆਉਂਦੀਆਂ ਦਰੱਖ਼ਤਾਂ ਦੀਆਂ ਲਟਕਦੀਆਂ ਟਾਹਣੀਆਂ ਦੀ ਛੰਗਾਈ, ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਸੁਰੱਖਿਅਤ ਕਰਨ, ਐਂਬੂਲੈਂਸਾਂ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ, ਸਫ਼ਾਈ, ਮੋਬਾਈਲ ਪਖਾਨਿਆਂ ਅਤੇ ਲੰਗਰ ਤੇ ਠਹਿਰਾਅ ਵਾਲੀਆਂ ਥਾਵਾਂ ‘ਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਕੰਟਰੋਲ ਰੂਮ ਰਾਹੀਂ 24 ਘੰਟੇ ਨਿਗਰਾਨੀ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਸਮੁੱਚੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਤਿਆਰੀ ਸੰਬੰਧੀ ਅੰਤਿਮ ਰਿਪੋਰਟ 1 ਦਸੰਬਰ ਨੂੰ ਸ਼ਾਮ ਦੇ 5 ਵਜੇ ਤੱਕ ਜ਼ਿਲ੍ਹਾ ਨੋਡਲ ਅਧਿਕਾਰੀ ਕੋਲ ਜਮ੍ਹਾਂ ਕਰਵਾਉਣ ਲਈ ਆਖਿਆ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮੜਕਨ, ਐੱਸ. ਡੀ. ਐੱਮ. ਮੁਹਾਲੀ-ਕਮ-ਨਗਰ ਨਿਗਮ ਕਮਿਸ਼ਨਰ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਐੱਸ. ਪੀ. (ਐੱਚ) ਨਵਰੀਤ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜ਼ਾਦੀ ਦੀ ਅਦੁੱਤੀ ਮਿਸਾਲ ਡੇਰਾਬੱਸੀ ਦੇ ਡੀ . ਏ . ਵ... ਅਗਲੀ ਖ਼ਬਰ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਕਮਿਊਨਿਟੀ ਸੈਂਟਰ ਦੇ ਕੰਮ ਦੀ ਸ਼ੁਰੂਆਤ ਤੇ ਹੈਲਪ ਡੈਸਕ ਬੂਥ ਦਾ ਉਦਘਾਟਨ
Ad Position 24