ਕੈਂਪ ਦੌਰਾਨ 153 ਲਾਭਪਾਤਰੀਆਂ ਦੇ ਬਣੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ
ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)- ਪੀਰਮੁਛੱਲਾ ਵਿਖੇ ਕੈਂਪ ਦੌਰਾਨ 268 ਮਰੀਜ਼ਾਂ ਦੀ ਡਾਕਟਰਾਂ ਵਲੋਂ ਸਿਹਤ ਜਾਂਚ ਕੀਤੀ ਗਈ ਅਤੇ 153 ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਮੌਕੇ ‘ਤੇ ਹੀ ਬਣਾਏ ਗਏ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.
ਪ
ਪੀਰਮੁਛੱਲਾ ਵਿਖੇ ਲਗਾਏ ਕੈਂਪ ’ਚ ਜਾਂਚ ਕਰਦੇ ਹੋਏ ਡਾਕਟਰ। ਤਸਵੀਰ : ਹੈਪੀ ਪੰਡਵਾਲਾ
24-11-2026
ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)- ਪੀਰਮੁਛੱਲਾ ਵਿਖੇ ਕੈਂਪ ਦੌਰਾਨ 268 ਮਰੀਜ਼ਾਂ ਦੀ ਡਾਕਟਰਾਂ ਵਲੋਂ ਸਿਹਤ ਜਾਂਚ ਕੀਤੀ ਗਈ ਅਤੇ 153 ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਮੌਕੇ ‘ਤੇ ਹੀ ਬਣਾਏ ਗਏ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ‘ਚ ਇਲਾਕੇ ਦੇ ਵੱਡੀ ਗਿਣਤੀ ਵਸਨੀਕਾਂ ਨੇ ਸ਼ਮੂਲੀਅਤ ਕਰਕੇ ਮੁਫ਼ਤ ਸਿਹਤ ਸੇਵਾਵਾਂ ਤੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਲਈ ਅਜਿਹੇ ਸੇਵਾ ਕੈਂਪ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਾਹਿਰ ਡਾਕਟਰਾਂ ਤੋਂ ਸਲਾਹ ਤੇ ਮੁੱਢਲੀਆਂ ਸਿਹਤ ਸੇਵਾਵਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਇਨਸਾਨ ਹੀ ਇਕ ਮਜ਼ਬੂਤ ਤੇ ਖੁਸ਼ਹਾਲ ਸਮਾਜ ਦੀ ਨੀਂਹ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਵਚਨਬੱਧ ਹੈ।