ਐੱਸ. ਏ. ਐੱਸ. ਨਗਰ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਸਥਾਨਕ ਸੈਕਟਰ-76 ਸਥਿਤ ਐਡਵੋਕੇਟ ਸੁਸਾਇਟੀ ਦੀ ਸੰਗਤ ਵਲੋਂ ਖੁੱਲ੍ਹੇ ਪੰਡਾਲ ‘ਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਮਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕੌਂਸਲਰ ਬਚਨ ਸਿੰਘ ਬੋਪਾਰਾਏ, ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਧਾਲੀਵਾਲ, ਸਕੱਤਰ ਭਗਵੰਤਪਾਲ ਸਿੰਘ ਵਿਰਕ, ਇਕਬਾਲ ਸਿੰਘ ਮਾਨ, ਵਰਿੰਦਰ ਸਿੰਘ ਛੋਟੇਪੁਰ, ਰਣਜੀਤ ਸਿੰਘ ਬਾਠ, ਜਸਵਿੰਦਰ ਸਿੰਘ ਔਲਖ, ਬਲਜਿੰਦਰ ਸਿੰਘ ਬੇਦੀ, ਹੇਮਰਾਜ ਕਪਿਲ, ਰਵਿੰਦਰ ਸਿੰਘ ਗਮਾਡਾ, ਜਰਨੈਲ ਸਿੰਘ, ਸੰਨੀ ਸਿੰਗਲਾ, ਕੇ. ਬੀ. ਰਹੇਜਾ, ਦਵਿੰਦਰਪਾਲ ਸਿੰਘ ਵਾਲੀਆ, ਚਰਨਪਾਲ ਸਿੰਘ ਜਟਾਣਾ, ਪ੍ਰਦੀਪ ਸਿੰਘ ਪੂਨੀਆ, ਹਰਜਿੰਦਰ ਸਿੰਘ ਹੈਰੀ, ਵਿਜੇ ਗਰਗ, ਜਗਮੋਹਨ ਸਿੰਘ ਬਰਾੜ, ਮਨਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਚੱਠਾ ਤੇ ਗੁਰਦੀਪ ਸਿੰਘ ਹੈੱਡ ਗ੍ਰੰਥੀ ਸਮੇਤ ਖੇਤਰ ਦੀਆਂ ਵੱਡੀ ਗਿਣਤੀ ਬੀਬੀਆਂ ਵੀ ਹਾਜ਼ਰ ਸਨ।