24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੀ.ਜੀ.ਆਈ ਕੈਂਪਸ ’ਚ ਕੁਦਰਤੀ ਜਣੇਪੇ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪੈਦਲ ਯਾਤਰਾ ਕੱਢੀ

ਚੰਡੀਗੜ੍ਹ, 24 ਨਵੰਬਰ (ਮਾਰਕੰਡਾ)- ਕੁਦਰਤੀ ਜਣੇਪੇ ਨੂੰ ਉਤਸ਼ਾਹਿਤ ਕਰਾਉਣ ਅਤੇ ਮਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਨਰਸਿੰਗ ਦੇ ਵਿਦਿਆਰਥੀਆਂ ਨੇ ਸੋਸਾਇਟੀ ਆਫ਼ ਮਿਡਵਾਈਵਜ਼ ਆਫ਼ ਇੰਡੀਆ ਦੇ ਸਹਿਯੋਗ ਨਾਲ ਪੀ. ਜੀ.

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਮਾਰਕੰਡਾ)- ਕੁਦਰਤੀ ਜਣੇਪੇ ਨੂੰ ਉਤਸ਼ਾਹਿਤ ਕਰਾਉਣ ਅਤੇ ਮਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਨਰਸਿੰਗ ਦੇ ਵਿਦਿਆਰਥੀਆਂ ਨੇ ਸੋਸਾਇਟੀ ਆਫ਼ ਮਿਡਵਾਈਵਜ਼ ਆਫ਼ ਇੰਡੀਆ ਦੇ ਸਹਿਯੋਗ ਨਾਲ ਪੀ.ਜੀ.ਆਈ. ਕੈਂਪਸ ਵਿਖੇ ਦੇਸ਼-ਵਿਆਪੀ ਜਾਗਰੂਕਤਾ ਵਧਾਉਣ ਲਈ ਪੈਦਲ ਯਾਤਰਾ ਕੱਢੀ ਗਈ। ਇਸ ਪੈਦਲ ਯਾਤਰਾ ਨੂੰ ਪੀ.ਜੀ.ਆਈ ਚੰਡੀਗੜ੍ਹ ਦੇ ਇਸਤਰੀ ਰੋਗ ਵਿਭਾਗ ਦੀ ਮੁਖੀ ਡਾ. ਵਨੀਤਾ ਜੈਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦਿਆਂ ਆਮ ਅਤੇ ਕੁਦਰਤੀ ਜਣੇਪਿਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਿਨਾਂ ਲੋੜ ਸੀਜ਼ੇਰੀਅਨ ਆਪੇ੍ਰਸ਼ਨਾਂ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਸੀਜ਼ੇਰੀਅਨ ਇਕ ਵੱਡੀ ਸਰਜਰੀ ਹੈ। ਜਿਸ ਨਾਲ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਯਾਤਰਾ ਵਿਚ ਲਗਭਗ 100 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਭਾਗੀਦਾਰਾਂ ਨੇ ਹੱਥਾਂ ਵਿਚ ਜਾਗਰੂਕਤਾ ਭਰੇ ਪੋਸਟਰ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ। ਕੁਦਰਤੀ ਜਣੇਪੇ ਨੂੰ ਉਤਸ਼ਾਹਿਤ ਕਰਨ ਅਤੇ ਮਾਤਰਤਵ ਦੀ ਸੁਰੱਖਿਆ ਸਬੰਧੀ ਨਾਅਰੇ ਵੀ ਲਗਾਏ ਗਏ। ਇਸ ਪੈਦਲ ਯਾਤਰਾ ਰਾਹੀਂ ਲੋਕਾਂ ਨੂੰ ਕੁਦਰਤੀ ਜਣੇਪੇ ਦੀ ਮਹੱਤਤਾ ਸਮਝਾਉਣ ਦੇ ਨਾਲ-ਨਾਲ ਮਾਂ ਅਤੇ ਬੱਚੇ ਦੀ ਸਿਹਤ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਪੰਜਾਬ, ਪੰਥ ਅਤੇ ਕਿਸਾਨਾਂ ਦੇ ਭਖ਼ਦੇ ਮਸਲੇ ਹੱਲ ਕਰਵਾਉਣ ਤੋਂ ਬਗ਼ੈਰ ਭਾਜਪਾ ਨਾਲ ਗੱਠਜੋੜ ਪੰਜਾਬ ਤ... ਅਗਲੀ ਖ਼ਬਰ ਮੁਹਾਲੀ ਦੀ ਐਡਵੋਕੇਟ ਸੁਸਾਇਟੀ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Ad Position 24