24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਐੱਸ. ਏ.

Ad Position 21
No active advertisement
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਢਾਡੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਜਗਜੀਤ ਸਿੰਘ ਜੋਸ਼ ਲੁਧਿਆਣਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਸਰਵਣ ਕਰਵਾਇਆ। ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਅਜਮੇਰ ਸਿੰਘ, ਭਾਈ ਪਰਮਪਾਲ ਸਿੰਘ ਅਤੇ ਭਾਈ ਅਰਵਿੰਦਰ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਗੁਰਜੰਟ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਾਲਿਆਂ ਨੇ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਮਾਨਵਤਾ ਦੇ ਭਲੇ ਲਈ ਕੀਤੀਆਂ ਚਾਰ ਉਦਾਸੀਆਂ ਅਤੇ ਉਨ੍ਹਾਂ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 19 ਰਾਗਾਂ ‘ਚ 958 ਸ਼ਬਦ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ‘ਚ ਸੁਸ਼ੋਭਿਤ ਹਨ, ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸੇ ਦੌਰਾਨ ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਭਾਈ ਲਵਪ੍ਰੀਤ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣਾ ਵਾਲਿਆਂ, ਮਿੱਤਰ ਪਿਆਰੇ ਨੂੰ ਕੀਰਤਨੀ ਜਥੇ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇ ਸਮੇਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥੇ ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਬਲਜਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ, ਜਦਕਿ ਮੁੱਖ ਗੇਟ ਤੋਂ ਲੈ ਕੇ ਦਰਬਾਰ ਸਾਹਿਬ ਤੱਕ ਦੇ ਪੂਰੇ ਰਸਤੇ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਇਸ ਮੌਕੇ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਹਲਕੇ ’ਚ ਹੋਏ ਵੱਖ-ਵੱਖ ਧਾਰਮਿਕ ਸਮਾਗਮਾਂ ’­ਚ ਲੁਆਈ ਹਾਜ਼ਰੀ
Ad Position 24