24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸ਼ਹਿਰ ਦੇ ਚੰਡੀਗੜ੍ਹ ਮਾਰਗ ‘ਤੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ.

Ad Position 21
No active advertisement
ਅਜੀਤ ਡੈਸਕ 25-11-2026
ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸ਼ਹਿਰ ਦੇ ਚੰਡੀਗੜ੍ਹ ਮਾਰਗ ‘ਤੇ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਤੜਕਸਾਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਤੋਂ ਪਹੁੰਚੀ ਪ੍ਰਭਾਤ ਫੇਰੀ ਦਾ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਿਚ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸਮਾਗਮ ਦੌਰਾਨ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਉਮੀਦਵਾਰ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸੇ ਦੌਰਾਨ ਪਰਮਿੰਦਰ ਸਿੰਘ ਗੋਲਡੀ, ਸਮਾਜ ਸੇਵੀ ਪ੍ਰੇਮ ਸਿੰਘ ਤੇ ਟਹਿਲ ਸਿੰਘ ਵਲੋਂ ਰਾਗੀ ਜਥੇ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ‘ਚ ਪ੍ਰਦੀਪ ਰੂੜਾ, ਡਾ. ਅਸ਼ਵਨੀ ਸ਼ਰਮਾ, ਦਿਨੇਸ਼ ਗੌਤਮ, ਰਾਜੇਸ਼ ਰਾਠੌਰ, ਸ਼ਾਲੂ ਧੀਮਾਨ (ਸਾਰੇ ਕੌਂਸਲਰ), ਗੁਰਸ਼ਰਨ ਸਿੰਘ ਬਿੰਦਰਖੀਆ, ਗੁਰਪਾਲ ਸਿੰਘ, ਐਡਵੋਕੇਟ ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਕਲਸੀ, ਬਲਜੀਤ ਸਿੰਘ ਮੁੰਡੇ, ਬਚਿੱਤਰ ਸਿੰਘ ਓ. ਕੇ., ਮਲਕੀਤ ਸਿੰਘ ਓ. ਕੇ., ਪ੍ਰਿੰ. ਸਵਰਨ ਸਿੰਘ, ਲੱਕੀ ਕਲਸੀ, ਵਿਨੋਦ ਧੀਮਾਨ, ਅਸ਼ੋਕ ਧੀਮਾਨ, ਜਸਬੀਰ ਸਿੰਘ ਮੁੰਡੇ, ਗੁਰਿੰਦਰ ਸਿੰਘ ਮੁੰਡੇ, ਪਿੰਕੀ ਜਪਾਨੀ, ਬਲਵੰਤ ਸਿੰਘ, ਜਸਬੀਰ ਸਿੰਘ ਮੁੰਡੇ, ਪ੍ਰੋ. ਜਗਤਾਰ ਸਿੰਘ, ਵਿਨੋਦ ਧੀਮਾਨ, ਗੁਰਚਰਨ ਸਿੰਘ ਟੌਹੜਾ, ਗਿਆਨੀ ਸੁਰਜੀਤ ਸਿੰਘ ਚਨਾਲੋਂ, ਪ੍ਰਿੰਸ ਟੌਹੜਾ, ਬਲਵਿੰਦਰ ਸਿੰਘ ਹੈੱਡ ਗ੍ਰੰਥੀ ਤੇ ਹੈਪੀ ਧੀਮਾਨ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲੁਆਈ। ਇਸ ਮੌਕੇ ਸੰਗਤਾਂ ਵਿਚ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬੰਦ ਫਲੈਟ ’ਚੋਂ ਲੱਖਾਂ ਰੁ. ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਤੇ ਟੈਬਲੇਟ ਚੋਰੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24