24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਐੱਸ. ਏ.

Ad Position 21
No active advertisement
ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ। ਅਜੀਤ ਤਸਵੀਰ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖੇਤਰ ਦੀ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ, ਪੰਥ ਦੇ ਮਹਾਨ ਕੀਰਤਨੀਏ ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲਿਆਂ, ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਸੁਖਵਿੰਦਰ ਸਿੰਘ ਖਰੜ ਵਲੋਂ ਜੁੜੀ ਸੰਗਤ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਕਮੇਟੀ ਮੈਂਬਰਾਂ ਵਲੋਂ ਰਾਗੀ ਸਿੰਘਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਦਾਨੀ ਸਿੰਘਾਂ ਤੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਅੰਤ ‘ਚ ਗ੍ਰੰਥੀ ਸਿੰਘ ਭਾਈ ਹਰਵਿੰਦਰ ਸਿੰਘ ਵਲੋਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਲਈ ਗੁਰੂ ਮਹਾਰਾਜ ਦੇ ਚਰਨਾਂ ‘ਚ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਗੁਰਨਾਮ ਸਿੰਘ ਦੇ ਪਰਿਵਾਰ ਅਤੇ ਯੂਥ ਕਲੱਬ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸ਼ੈਲਬੀ ਹਸਪਤਾਲ ਦੇ ਮਾਹਿਰ ਡਾਕਟਰ ਜੀ. ਐੱਸ. ਨੱਤ ਵਲੋਂ ਮੁਫ਼ਤ ਓਰਥੋ ਕੈਂਪ ਵੀ ਲਗਾਇਆ ਗਿਆ, ਜਿਸ ਦਾ ਸੰਗਤਾਂ ਵਲੋਂ ਭਰਪੂਰ ਲਾਹਾ ਲਿਆ ਗਿਆ। ਇਸ ਮੌਕੇ ਗੁਰਮੀਤ ਸਿੰਘ, ਧਰਮ ਸਿੰਘ, ਹਰਵਿੰਦਰ ਸਿੰਘ, ਬਲਿਹਾਰ ਸਿੰਘ, ਬਹਾਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਬ੍ਰਿਗੇਡੀਅਰ ਅਰੋੜਾ, ਬੀਬੀ ਰਮਿੰਦਰ ਕੌਰ, ਬੀਬੀ ਅਵਿਨਾਸ਼ ਕੌਰ, ਬੀਬੀ ਬਲਜੀਤ ਕੌਰ, ਬੀਬੀ ਜਸਵੀਰ ਕੌਰ ਅਤੇ ਬੀਬੀ ਅਮਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੀਆਂ ਸੜਕਾਂ ’ਤੇ ਬੇਖ਼ੌਫ਼ ਦੌੜ ਰਹੇ ਨੇ ਰੇਤ ਨਾਲ ਲੋਡ ਟਰੱਕ -ਐਡਵੋਕੇਟ ਅਟਵਾਲ ਅਗਲੀ ਖ਼ਬਰ ਬੰਦ ਫਲੈਟ ’ਚੋਂ ਲੱਖਾਂ ਰੁ. ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਤੇ ਟੈਬਲੇਟ ਚੋਰੀ
Ad Position 24