24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਿਹਾਇਸ਼ੀ ਕਾਲੋਨੀ ਦੇ ਮੁੱਖ ਗੇਟ ਕੋਲ ਵਪਾਰਕ ਕੰਪਲੈਕਸ ਦੀ ਉਸਾਰੀ ’ ਤੇ ਉੱਠੇ ਸਵਾਲ ਆਦਰਸ਼ ਨਗਰ ਦੀ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਨੇ ਬਿਨਾਂ ਮਨਜ਼ੂਰੀ ਉਸਾਰੀ ਹੋਣ ਦਾ ਲਗਾਇਆ ਦੋਸ਼

ਐੱਸ. ਏ.

Ad Position 21
No active advertisement
ਲਾਂਡਰਾਂ ਰੋਡ ‘ਤੇ ਸਥਿਤ ਆਦਰਸ਼ ਨਗਰ ਵਿਖੇ ਰਿਹਾਇਸ਼ੀ ਕਾਲੋਨੀ ਦੇ ਮੁੱਖ ਦਾਖ਼ਲਾ ਗੇਟ ਕੋਲ ਉਸਾਰੇ ਜਾ ਰਹੇ ਕੰਪਲੈਕਸ ਦੀ ਤਸਵੀਰ। ਅਜੀਤ ਤਸਵੀਰ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਕਪਿਲ ਵਧਵਾ)-ਲਾਂਡਰਾਂ ਰੋਡ ‘ਤੇ ਸਥਿਤ ਆਦਰਸ਼ ਨਗਰ ਵਿਖੇ ਰਿਹਾਇਸ਼ੀ ਕਾਲੋਨੀ ਦੇ ਮੁੱਖ ਦਾਖ਼ਲਾ ਗੇਟ ਕੋਲ ਵਪਾਰਕ ਦੁਕਾਨਾਂ ਅਤੇ ਕੰਪਲੈਕਸ ਦੀ ਉਸਾਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ ਦੇ ਖ਼ਜ਼ਾਨਚੀ ਵਿਨੋਦ ਕੁਮਾਰ ਨੇ ਦੋਸ਼ ਲਗਾਇਆ ਹੈ ਕਿ ਸੰਬੰਧਿਤ ਉਸਾਰੀ ਲਈ ਲੋੜੀਂਦੀਆਂ ਮਨਜ਼ੂਰੀਆਂ ਅਤੇ ਪ੍ਰਵਾਨਿਤ ਨਕਸ਼ੇ ਸੰਬੰਧੀ ਸਥਿਤੀ ਸਪੱਸ਼ਟ ਨਹੀਂ ਹੈ। ਉਨ੍ਹਾਂ ਅਨੁਸਾਰ ਇਸ ਸੰਬੰਧੀ ਪਹਿਲਾਂ ਐੱਸ. ਡੀ. ਐੱਮ. ਖਰੜ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਗਈ ਸੀ, ਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਹੁਣ ਉਨ੍ਹਾਂ ਨੇ ਅਦਾਰਾ ‘ਅਜੀਤ’ ਦੇ ਮੁਹਾਲੀ ਸਥਿਤ ਦਫ਼ਤਰ ਨਾਲ ਸੰਪਰਕ ਕਰਕੇ ਆਪਣੀ ਸਮੱਸਿਆ ਦੱਸੀ ਹੈ। ਵਿਨੋਦ ਕੁਮਾਰ ਵਲੋਂ ਦਿੱਤੀ ਸ਼ਿਕਾਇਤ ਅਨੁਸਾਰ ਆਦਰਸ਼ ਨਗਰ ਦੇ ਦਾਖ਼ਲਾ ਗੇਟ ਨੇੜੇ ਪੰਕਜ ਟਿੰਬਰ ਸਟੋਰ ਦੇ ਪਿੱਛੇ ਵਾ. ਨੰ. 18 ਲਾਂਡਰਾਂ ਰੋਡ ਖਰੜ ਵਿਖੇ ਵਪਾਰਕ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਜਿਨ੍ਹਾਂ ਵਿਚੋਂ ਇਕ ਖ਼ੁਦ ਕੌਂਸਲ ਵਿਚ ਕੰਮ ਕਰਨ ਦਾ ਦਾਅਵਾ ਕਰਦੀ ਹੈ, ਨੇ ਉਸਾਰੀ ਸੰਬੰਧੀ ਲੋੜੀਂਦੀਆਂ ਮਨਜ਼ੂਰੀਆਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਕਿ ਉਕਤ ਵਿਅਕਤੀ ਦੇ ਨਗਰ ਕੌਂਸਲ ਦੇ ਦਫ਼ਤਰ ਵਿਚ ਕੰਮ ਕਰਦੇ ਹੋਣ ਕਾਰਨ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਜ਼ਰੂਰੀ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਨਗਰ ਕੌਂਸਲ ਦੇ ਦਫ਼ਤਰ ਵਿਚ ਅਰਜ਼ੀ ਦੇਣ ਸਮੇਂ ਇਮਾਰਤ ਦੀ ਯੋਜਨਾ ਸਿਰਫ਼ ਪਹਿਲੀ ਮੰਜ਼ਿਲ ਤੱਕ ਹੋਣ ਦੀ ਗੱਲ ਸਾਹਮਣੇ ਆਈ ਸੀ, ਜਦਕਿ ਅਗਲੇ ਦੋ ਮਹੀਨਿਆਂ ਦੌਰਾਨ ਇਮਾਰਤ ਤੀਜੀ ਮੰਜ਼ਿਲ ਤੱਕ ਪਹੁੰਚ ਗਈ। ਐਸੋਸੀਏਸ਼ਨ ਨੇ ਦਾਅਵਾ ਕੀਤਾ ਕਿ ਉਸਾਰੀ ਲਈ ਚੇਂਜ ਆਫ਼ ਲੈਂਡ ਯੂਜ਼ (ਸੀ. ਐੱਲ. ਯੂ.), ਐੱਨ . ਓ. ਸੀ. ਅਤੇ ਨਗਰ ਕੌਂਸਲ ਤੋਂ ਮਨਜ਼ੂਰਸ਼ੁਦਾ ਨਕਸ਼ੇ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਕਾਲੋਨੀ ਦੇ ਵਸਨੀਕਾਂ ਦਾ ਮੁੱਖ ਇਤਰਾਜ਼ ਇਹ ਵੀ ਹੈ ਕਿ ਵਪਾਰਕ ਕੰਪਲੈਕਸ ਕਾਲੋਨੀ ਦੇ ਮੁੱਖ ਗੇਟ ‘ਤੇ ਬਣਾਇਆ ਜਾ ਰਿਹਾ ਹੈ, ਜਿਥੇ ਕਿ ਪਾਰਕਿੰਗ ਦਾ ਢੁਕਵਾਂ ਪ੍ਰਬੰਧ ਨਹੀਂ ਹੈ। ਇਸ ਕਾਰਨ ਭਵਿੱਖ ਵਿਚ ਆਵਾਜਾਈ ਅਤੇ ਵਸਨੀਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਵਸਨੀਕਾਂ ਨੇ ਦੱਸਿਆ ਕਿ ਐੱਸ. ਡੀ. ਐੱਮ. ਖਰੜ ਨੂੰ 23 ਜੂਨ 2026 ਨੂੰ ਦਿੱਤੀ ਸ਼ਿਕਾਇਤ ਵਿਚ ਵੀ ਮੌਕੇ ਦੀ ਜਾਂਚ ਕਰਵਾਉਣ, ਮਨਜ਼ੂਰਸ਼ੁਦਾ ਬਿਲਡਿੰਗ ਪਲਾਨ, ਸੀ. ਐੱਲ. ਯੂ., ਐੱਨ. ਓ. ਸੀ. ਅਤੇ ਹੋਰ ਲਾਜ਼ਮੀ ਮਨਜ਼ੂਰੀਆਂ ਦੀ ਪੜਤਾਲ ਕਰਨ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤਕਰਤਾ ਨੇ ਅਪੀਲ ਕੀਤੀ ਹੈ ਕਿ ਜੇਕਰ ਉਸਾਰੀ ਵਿਚ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਕੰਮ ਰੋਕ ਕੇ ਸੰਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਰਕਾਰੀ ਖ਼ਜ਼ਾਨੇ ਨੂੰ ਕਥਿਤ ਤੌਰ ‘ਤੇ ਲਗਭਗ 25 ਲੱਖ ਰੁ. ਜਾਂ ਇਸ ਤੋਂ ਵੱਧ ਦਾ ਨੁਕਸਾਨ ਹੋਣ ਦੀ ਸੰਭਾਵਨਾ ਵੀ ਜਤਾਈ ਹੈ। ਸ਼ਿਕਾਇਤ ਮਿਲਣ ‘ਤੇ ਉਕਤ ਇਮਾਰਤ ‘ਤੇ ਨੋਟਿਸ ਵੀ ਚਿਪਕਾਇਆ ਗਿਆ ਸੀ, ਜਿਸ ਤੋਂ ਬਾਅਦ ਵੀ ਉਸਾਰੀ ਦਾ ਕੰਮ ਜਾਰੀ ਰੱਖਿਆ ਗਿਆ। ਉਧਰ ਸੰਬੰਧਿਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਸਾਬਕਾ ਡੀ. ਸੀ. ਸਾਹਿਬ ਦੇ ਧਿਆਨ ‘ਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਨੋਟਿਸ ਲਗਾਇਆ ਗਿਆ ਸੀ। ਫ਼ਿਲਹਾਲ ਤਾਜ਼ਾ ਉਸਾਰੀ ਦੇ ਕੰਮ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਚੰਡੀਗੜ੍ਹ ਦੇ ਪ੍ਰੋਫੈਸਰ ਬਣੇ ਰਾਸ਼ਟਰੀ ਰੇਡੀਓਲੋਜੀ ਅਕਾਦਮਿਕ ਸੰਸਥਾ ਦੇ ਪਹਿਲੇ ਮੁਖੀ ਅਗਲੀ ਖ਼ਬਰ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24