24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਗੋਮਾਜਰਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਪ੍ਰੋ. ਅਵਤਾਰ ਸਿੰਘ)-ਪਿੰਡ ਭਾਗੋਮਾਜਰਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਕਰਵਾਇਆ। ਇਸ ਮੌਕੇ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਪਿਛਲੇ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ, ਜੋ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਪੂਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਸੁੰਦਰ ਤੇ ਆਲੀਸ਼ਾਨ ਇਮਾਰਤ ਦੀ ਉਸਾਰੀ ਦੌਰਾਨ ਪਿੰਡ ਵਾਸੀਆਂ ਵਲੋਂ ਭਰਪੂਰ ਯੋਗਦਾਨ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨੂੰ ਮੁੱਖ ਰੱਖਦਿਆਂ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਹਰ ਸਿੰਘ, ਖ਼ਜ਼ਾਨਚੀ ਦਲਵੀਰ ਸਿੰਘ, ਸਰਪੰਚ ਗੁਰਜੰਟ ਸਿੰਘ ਪੂਨੀਆਂ, ਸਾਬਕਾ ਸਰਪੰਚ ਰਣਜੀਤ ਸਿੰਘ, ਗੁਰਚਰਨ ਸਿੰਘ ਮੋਠਾ, ਗੁਰਦੇਵ ਸਿੰਘ, ਗਿਆਨੀ ਰਘਵੀਰ ਸਿੰਘ, ਸੁਖਵਿੰਦਰ ਸਿੰਘ, ਗੁਰਮੋਹਨ ਸਿੰਘ, ਸੁਖਜੀਤ ਸਿੰਘ, ਸਾਬਕਾ ਪੰਚ ਸੁਰਮੁੱਖ ਸਿੰਘ, ਸਾਬਕਾ ਪੰਚ ਗੁਰਮੀਤ ਸਿੰਘ, ਅਜੈਬ ਸਿੰਘ, ਨੈਬ ਸਿੰਘ ਤੇ ਜੋਰਾ ਸਿੰਘ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਸਾਹਿਤਕਾਰ ਡਾ. ਅਵਤਾਰ ਸਿੰਘ ਪਤੰਗ ਦੀ ਪੁਸਤਕ ‘ਗੱਲ ਉਨ੍ਹਾਂ ਦਿਨਾਂ ਦੀ’ ਲੋਕ-ਅਰਪਣ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ-ਬੰਨੀ ਕੰਗ
Ad Position 24