26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅਮਲ ਅੱਜ ਤੋਂ ਸ਼ੁਰੂ

ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਚੋਣ ਮੈਦਾਨ ਵਿਚ ਉਤਰਨ ਦੇ ਚਾਹਵਾਨ ਉਮੀਦਵਾਰ 3 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਣਗੇ।

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਚੋਣ ਮੈਦਾਨ ਵਿਚ ਉਤਰਨ ਦੇ ਚਾਹਵਾਨ ਉਮੀਦਵਾਰ 3 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਣਗੇ। ਇਸ ਸਬੰਧੀ ਸੁੂਬਾ ਚੋਣ ਕਮਿਸ਼ਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਉਮੀਦਵਾਰਾਂ ਨੂੰ ਆਪਣੇ ਸਬੰਧਤ ਰਿਟਰਨਿੰਗ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣੇ ਹੋਣਗੇ। ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉਮੀਦਵਾਰਾਂ ਦੀ ਸਹੂਲਤ ਲਈ ਆਨਲਾਈਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਵਿਕਲਪਿਕ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 26 ਦਸੰਬਰ ਨੂੰ ਕੀਤੀ ਜਾਵੇਗੀ। ਚੋਣ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਚੋਣਾਂ ਲਈ ਸ਼ਹਿਰ ਵਿਚ ਲਗਭਗ 4.60 ਲੱਖ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ ਅਤੇ ਇਸ ਮੰਤਵ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਸ਼ਹਿਰ ਵਿਚ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਹੁਣ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਤੌਰ ‘ਤੇ ਚੋਣ ਲੜਨ ਦੇ ਇੱਛੁਕ ਵਿਅਕਤੀਆਂ ਦੀ ਸਰਗਰਮੀ ਵਧਣ ਦੀ ਸੰਭਾਵਨਾ ਹੈ। ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦੀ ਚੋਣ ਅਤੇ ਵਾਰਡ ਪੱਧਰ ‘ਤੇ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ‘ ਮੁੱਖ ਮੰਤਰੀ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਘਰ ਈ. ਡੀ. ਵਲੋਂ ਛਾਪੇਮਾਰੀ
Ad Position 24