ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖ਼ਾਲਸਾ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਦਾਨਵੀਰ ਫਾਊਂਡੇਸ਼ਨ ਖਰੜ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 63 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਦਾਨਵੀਰ ਫਾਊਂਡੇਸ਼ਨ ਖਰੜ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 63 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਦੱਸਿਆ ਕਿ ਇਸ ਸੰਸਥਾ ਵਲੋਂ 1 ਸਾਲ ਦੇ ਅਰਸੇ ਦੌਰਾਨ ਲਗਾਇਆ ਗਿਆ ਇਹ ਤੀਜਾ ਖ਼ੂਨਦਾਨ ਕੈਂਪ ਹੈ। ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕੈਂਪਾਂ ਦਾ ਮੁੱਖ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲੱਬਧਤਾ ਯਕੀਨੀ ਬਣਾਉਣ ‘ਚ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਅਤੇ ਸੇਵਾ ਦੇ ਸੰਦੇਸ਼ ਤੋਂ ਪ੍ਰੇਰਨਾ ਲੈਂਦਿਆਂ ਦਾਨਵੀਰ ਫਾਊਂਡੇਸ਼ਨ ਭਵਿੱਖ ‘ਚ ਵੀ ਲੋਕ ਭਲਾਈ ਦੇ ਕਾਰਜ ਜਾਰੀ ਰੱਖੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਪ੍ਰਿੰ. ਜਤਿੰਦਰ ਗੁਪਤਾ, ਅਨਮੋਲ ਸ਼ਰਮਾ, ਅੰਕਿਤ ਗੋਇਲ, ਪੁਨੀਤ ਸ਼ਰਮਾ, ਸੁਮਿਤ ਭਰਦਵਾਜ, ਪ੍ਰਵੀਨ ਸ਼ਰਮਾ, ਜੈਵਿਨ ਗੁਪਤਾ, ਸੰਯਮ ਜੈਨ, ਡਾ. ਸੁਰਿੰਦਰ ਰਾਣਾ, ਆਰਿਅਨ ਸ਼ਰਮਾ, ਹੇਮੰਤ ਸ਼ਰਮਾ, ਰਜਤ ਸਚਦੇਵਾ, ਕੁਨਾਲ ਰਿਖੀ, ਵਰਦਾਨ ਸਿੰਗਲਾ, ਜਸਪਾਲ ਬੈਦਵਾਣ, ਮਨਜੀਤ ਸਿੰਘ ਬੈਦਵਾਣ, ਕਾਲਾ ਸੈਣੀ, ਰਣਜੀਤ ਹੈਪੀ, ਜੁਝਾਰ ਸਿੰਘ ਲੌਂਗੀਆ ਸਮੇਤ ਹੋਰ ਪਤਵੰਤੇ ਅਤੇ ਸੰਸਥਾ ਦੇ ਮੈਂਬਰ ਹਾਜ਼ਰ ਸਨ।