ਕਸਬਾ ਨਵਾਂਗਰਾਓਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ
ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓਂ ਵਿਖੇ ਸਾਬਕਾ ਕੌਂਸਲਰ ਦਲਬੀਰ ਸਿੰਘ ਪੱਪੀ ਦੀ ਅਗਵਾਈ ਹੇਠ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ‘ਚ ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ‘ਚ ਖੇਤਰ ਦੇ ਸਰਬਪੱਖੀ ਵਿਕਾਸ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਨੂੰ ਹਰ ਵਾਰਡ ‘ਚ ਲਾਮਬੰਦ ਤੇ ਮਜ਼ਬੂਤ ਕਰਨ ਲਈ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ।
*
* ਹੁਣ ਲੋਕ ਜੰਗਲਰਾਜ ਵਾਲੀ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ-ਕੰਗ
26-11-2026
ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓਂ ਵਿਖੇ ਸਾਬਕਾ ਕੌਂਸਲਰ ਦਲਬੀਰ ਸਿੰਘ ਪੱਪੀ ਦੀ ਅਗਵਾਈ ਹੇਠ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ‘ਚ ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ‘ਚ ਖੇਤਰ ਦੇ ਸਰਬਪੱਖੀ ਵਿਕਾਸ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਨੂੰ ਹਰ ਵਾਰਡ ‘ਚ ਲਾਮਬੰਦ ਤੇ ਮਜ਼ਬੂਤ ਕਰਨ ਲਈ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਹਾਜ਼ਰੀਨਾਂ ਨੇ ਸਥਾਨਕ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਚਾਹੇ ਨਵਾਂਗਰਾਓਂ ਚੰਡੀਗੜ੍ਹ ਦੇ ਬਿਲਕੁੱਲ ਨਾਲ ਲੱਗਦਾ ਕਸਬਾ ਹੈ ਅਤੇ ਦਿਨ ਪ੍ਰਤੀ ਇਥੋਂ ਦੀ ਆਬਾਦੀ ‘ਚ ਬੇਸ਼ੁਮਾਰ ਵਾਧਾ ਹੋ ਰਿਹਾ ਹੈ, ਪ੍ਰੰਤੂ ਨਗਰ ਕੌਂਸਲ ਅਤੇ ‘ਆਪ’ ਸਰਕਾਰ ਦੀ ਅਣਦੇਖੀ ਕਾਰਨ ਖੇਤਰ ਵਸਨੀਕ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ, ਬਿਜਲੀ, ਸੀਵਰੇਜ, ਸੜਕਾਂ, ਗਲੀਆਂ ਤੇ ਨਾਲੀਆਂ ਨੂੰ ਲੈ ਕੇ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਕਮੇਟੀ ‘ਚ ਢੁਕਵੇਂ ਨਕਸ਼ੇ ਆਦਿ ਵੀ ਪਾਸ ਨਹੀਂ ਹੁੰਦੇ ਅਤੇ ਨਾ ਹੀ ਬਿਜਲੀ ਦੇ ਕੁਨੈਕਸ਼ਨ ਮਿਲਦੇ ਹਨ। ਇਸ ਲਈ ਖੇਤਰ ਦੇ ਵਸਨੀਕ ‘ਆਪ’ ਸਰਕਾਰ ਨੂੰ ਕੋਸ ਰਹੇ ਹਨ। ਇਸੇ ਦੌਰਾਨ ਸਾਬਕਾ ਮੰਤਰੀ ਕੰਗ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਉਨ੍ਹਾਂ 18 ਅਕਤੂਬਰ 2006 ਨੂੰ ਐਨ. ਏ. ਸੀ. ਦਾ ਗਠਨ ਕਰਵਾਇਆ ਸੀ। ਉਸ ਤੋਂ ਬਾਅਦ ਕੁਝ ਸਮਾਂ ਇਥੇ ਕਾਂਗਰਸ ਦੀ ਕਮੇਟੀ ਬਣਦੀ ਰਹੀ ਅਤੇ ਖੇਤਰ ਦਾ ਸਰਬਪੱਖੀ ਵਿਕਾਸ ਵੀ ਹੋਇਆ, ਪਰ ਇਸ ਤੋਂ ਬਾਅਦ ਹੋਂਦ ‘ਚ ਆਈਆਂ ‘ਆਪ’ ਤੇ ਅਕਾਲੀ-ਭਾਜਪਾ ਦੀ ਪ੍ਰਤੀਨਿੱਧਤਾ ਵਾਲੀਆਂ ਕਮੇਟੀਆਂ ਨੇ ਖੇਤਰ ਦੇ ਵਿਕਾਸ ‘ਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਕਾਰਨ ਅੱਜ ਵਿਕਾਸ ਪੱਖੋਂ ਕਸਬਾ ਨਵਾਂਗਰਾਓਂ ਕਾਫੀ ਪਛੜ ਕੇ ਰਹਿ ਗਿਆ ਹੈ। ਉਨ੍ਹਾਂ ਸਮੁੱਚੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪੋ ਆਪਣੇ ਵਾਰਡ ‘ਚ ਸਰਗਰਮ ਹੋਣ ਅਤੇ ਪਾਰਟੀ ਨੂੰ ਲਾਮਬੰਦ ਅਤੇ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਲੋਕ ‘ਆਪ’ ਦੀ ਭ੍ਰਿਸ਼ਟ ਅਤੇ ਜੰਗਲਰਾਜ ਵਾਲੀ ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ‘ਚ ਕਾਂਗਰਸ ਪਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਪਹਿਲਾਂ ਵਾਂਗ ਅੱਗੇ ਹੋ ਕੇ ਇਸ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਗੇ। ਇਸ ਮੌਕੇ ਅਮਰਿੰਦਰ ਸਿੰਘ ਰੋਮੀ ਕੰਗ, ਦਲਬੀਰ ਸਿੰਘ ਪੱਪੀ, ਵਿਪਨ ਸ਼ਰਮਾ, ਸੁਰੇਸ਼ ਕੁਮਾਰ, ਮੁਖਤਿਆਰ ਸਿੰਘ, ਰਵਿੰਦਰ ਸਿੰਘ ਰਵੀ, ਕਾਮਰੇਡ ਜੈ ਚੰਦ, ਬਲਬੀਰ ਸਿੰਘ ਤੇ ਮੋਹਿੰਦਰ ਚੌਧਰੀ ਸਮੇਤ ਖੇਤਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।