ਰਤਵਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਗੁਰਸਾਰ ਕੌਰ ਨੇ ਰਾਜ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਦੀ ਨੌਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਗੁਰਸਾਰ ਕੌਰ ਨੇ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜਨ-4) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਗੁਰਸਾਰ ਕੌਰ ਨੇ 4 x100 ਮੀਟਰ ਰੀਲੇਅ ਦੌੜ ਵਿਚ ਸੋਨ ਤਗਮਾ ਅਤੇ 400 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤਿਆ ।
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਦਿਲਬਰ ਸਿੰਘ ਖੈਰਪੁਰ) - ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸਕੂਲ ਰਤਵਾੜਾ ਸਾਹਿਬ ਦੀ ਨੌਵੀਂ ਜਮਾਤ ਵਿਚ ਪੜ੍ਹਦੀ ਵਿਦਿਆਰਥਣ ਗੁਰਸਾਰ ਕੌਰ ਨੇ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ (ਸੀਜਨ-4) ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਗੁਰਸਾਰ ਕੌਰ ਨੇ 4 x100 ਮੀਟਰ ਰੀਲੇਅ ਦੌੜ ਵਿਚ ਸੋਨ ਤਗਮਾ ਅਤੇ 400 ਮੀਟਰ ਦੌੜ ਵਿਚ ਸਿਲਵਰ ਮੈਡਲ ਜਿੱਤਿਆ । ਇਸ ਮੌਕੇ ਟਰੱਸਟ ਰਤਵਾੜਾ ਸਾਹਿਬ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਅਤੇ ਸਕੂਲਾਂ ਦੇ ਡਾਇਰੈਕਟਰ ਇੰਜੀਨੀਅਰ ਜਸਵੰਤ ਸਿੰਘ ਨੇ ਗੁਰਸਾਰ ਕੌਰ ਦੀ ਇਸ ਪ੍ਰਾਪਤੀ ’ਤੇ ਉਸ ਦੀ ਪ੍ਰਸ਼ੰਸਾ ਕੀਤੀ। ਸਕੂਲ ਦੀ ਪ੍ਰਿੰ. ਮੈਡਮ ਰਿਤੂ ਓਬਰਾਏ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਸਾਰ ਕੌਰ ਨੂੰ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ।