26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਿਕਾਇਤਾਂ ਦੇ ਨਿਪਟਾਰੇ ’ਚ ਦੇਰੀ ਬਰਦਾਸ਼ਤ ਨਹੀਂ, ਐਨਫੋਰਸਮੈਂਟ ਬਿਊਰੋ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਚਕੂਲਾ, 25 ਨਵੰਬਰ (ਕਪਿਲ)- ਹਰਿਆਣਾ ਸਟੇਟ ਐਨਫੋਰਸਮੈਂਟ ਬਿਊਰੋ ਵਲੋਂ ਪੰਚਕੂਲਾ ਵਿਖੇ ਵਿਭਾਗੀ ਤਾਲਮੇਲ ਅਤੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਵਲੋਂ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਜ੍ਹਾ ਲੰਬਿਤ ਨਾ ਰੱਖਿਆ ਜਾਵੇ।

Ad Position 21
No active advertisement
ਹਰਿਆਣਾ ਸਟੇਟ ਐਨਫੋਰਸਮੈਂਟ ਬਿਊਰੋ ਵਲੋਂ ਪੰਚਕੂਲਾ ਵਿਖੇ ਕਰਵਾਈ ਵਿਭਾਗੀ ਤਾਲਮੇਲ ਅਤੇ ਸਮੀਖਿਆ ਮੀਟਿੰਗ ਵਿਚ ਭਾਗ ਲੈਂਦੇ ਅਧਿਕਾਰੀ । ਤਸਵੀਰ: ਕਪਿਲ 26-11-2026
ਪੰਚਕੂਲਾ, 25 ਨਵੰਬਰ (ਕਪਿਲ)- ਹਰਿਆਣਾ ਸਟੇਟ ਐਨਫੋਰਸਮੈਂਟ ਬਿਊਰੋ ਵਲੋਂ ਪੰਚਕੂਲਾ ਵਿਖੇ ਵਿਭਾਗੀ ਤਾਲਮੇਲ ਅਤੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਲੋਕਾਂ ਵਲੋਂ ਮਿਲਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਵੀ ਸ਼ਿਕਾਇਤ ਨੂੰ ਬਿਨਾਂ ਵਜ੍ਹਾ ਲੰਬਿਤ ਨਾ ਰੱਖਿਆ ਜਾਵੇ। ਬਿਊਰੋ ਦੇ ਅਧੀਨ ਮਾਈਨਿੰਗ ਤੇ ਜਿਓਲੋਜੀ, ਆਬਕਾਰੀ ਤੇ ਕਰ, ਟਰਾਂਸਪੋਰਟ, ਬਿਜਲੀ, ਸਿੰਚਾਈ, ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਸਮੇਤ ਕੁੱਲ ਸੱਤ ਵਿਭਾਗ ਆਉਂਦੇ ਹਨ। ਇਨ੍ਹਾਂ ਵਿਭਾਗਾਂ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਨਿਯਮਾਂ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਦੇ ਨਾਲ-ਨਾਲ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਬਿਊਰੋ ਦੀ ਮੁੱਖ ਜ਼ਿੰਮੇਵਾਰੀ ਹੈ। ਮੀਟਿੰਗ ਦੌਰਾਨ ਬਿਜਲੀ ਚੋਰੀ ਨਾਲ ਸੰਬੰਧਿਤ ਸ਼ਿਕਾਇਤਾਂ ਦੀ ਵੀ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਲੰਬਿਤ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ, ਹਾਲਾਂਕਿ ਕੁਝ ਮਾਮਲਿਆਂ ਵਿਚ ਸੀ. ਡੀ. ਉਪਲੱਬਧ ਨਾ ਹੋਣ ਕਾਰਨ ਕਾਰਵਾਈ ਵਿਚ ਮੁਸ਼ਕਿਲ ਆ ਰਹੀ ਹੈ। ਇਸ ਤੋਂ ਇਲਾਵਾ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਗਈ। ਅਧਿਕਾਰੀਆਂ ਨੂੰ ਆਪਸੀ ਤਾਲਮੇਲ ਮਜ਼ਬੂਤ ਕਰਨ ਅਤੇ ਸਾਰੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਆਮ ਲੋਕਾਂ ਦੀ ਸਹੂਲਤ ਲਈ ਬਿਊਰੋ ਵਲੋਂ ਟੋਲ ਫ੍ਰੀ ਹੈਲਪਲਾਈਨ ਨੰਬਰ 18001802124 ਵੀ ਜਾਰੀ ਕੀਤਾ ਗਿਆ ਹੈ। ਲੋਕ ਸੰਬੰਧਿਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਨਾਲ ਹਲਕਾ ਖਰੜ ਦੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ
Ad Position 24