26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਕੁਰਾਲੀ, 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਦੇਖ ਰੇਖ ਹੇਠ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ’ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 26-11-2026
ਕੁਰਾਲੀ, 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਦੇਖ ਰੇਖ ਹੇਠ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ’ਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਦੇਰ ਰਾਤ ਤੱਕ ਚਲੇ ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਭਾਈ ਗੁਰਸੇਵਕ ਸਿੰਘ ਕੁਰਾਲੀ ਅਤੇ ਭਾਈ ਕੰਵਰ ਹਰਮਿੰਦਰ ਸਿੰਘ ਰੋਪੜ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਨਿਹਾਲ ਕੀਤਾ। ਸਮਾਗਮ ਦੌਰਾਨ ਪ੍ਰਬੰਧਕੀ ਕਮੇਟੀ ਵਲੋਂ ਰਾਗੀ ਜਥਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵਲੋਂ ਰਾਤ ਸਮੇਂ ਦੀਪ ਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਚਲਾਈ ਗਈ। ਇਸ ਮੌਕੇ ਚਲਾਈ ਗਈ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਯੋਗ ਸੀ। ਇਸ ਮੌਕੇ ਸੰਗਤਾਂ ਵਿਚ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਰੋਮੀ ਕੰਗ ਖਰੜ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸ਼ਿਕਾਇਤਾਂ ਦੇ ਨਿਪਟਾਰੇ ’ਚ ਦੇਰੀ ਬਰਦਾਸ਼ਤ ਨਹੀਂ, ਐਨਫੋਰਸਮੈਂਟ ਬਿਊਰੋ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
Ad Position 24