26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜ਼ਿਲ੍ਹਾ ਅਦਾਲਤ ’ਚ ਵਿਸ਼ੇਸ਼ ਲੋਕ ਅਦਾਲਤ ਦੌਰਾਨ 1,039 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ

ਚੰਡੀਗੜ੍ਹ, 25 ਨਵੰਬਰ (ਮਾਰਕੰਡਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਦੇਖ-ਰੇਖ ਹੇਠ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਵਲੋਂ ਕਾਰਜਕਾਰੀ ਚੇਅਰਮੈਨ ਜਸਟਿਸ ਅਨੂਪ ਚਿਤਕਾਰਾ ਦੀ ਅਗਵਾਈ ਹੇਠ ਜ਼ਿਲ੍ਹਾ ਅਦਾਲਤ ਕੰਪਲੈਕਸ ਸੈਕਟਰ 43 ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੁਆਰਾ ਸਾਂਝੇ ਤੌਰ ’ਤੇ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਮਾਰਕੰਡਾ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਦੇਖ-ਰੇਖ ਹੇਠ ਅਤੇ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਵਲੋਂ ਕਾਰਜਕਾਰੀ ਚੇਅਰਮੈਨ ਜਸਟਿਸ ਅਨੂਪ ਚਿਤਕਾਰਾ ਦੀ ਅਗਵਾਈ ਹੇਠ ਜ਼ਿਲ੍ਹਾ ਅਦਾਲਤ ਕੰਪਲੈਕਸ ਸੈਕਟਰ 43 ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੁਆਰਾ ਸਾਂਝੇ ਤੌਰ ’ਤੇ ਲਗਾਈ ਗਈ। ਇਸ ਅਧੀਨ ਆਉਂਦੇ ਮਾਮਲਿਆਂ, ਮੋਟਰ ਦੁਰਘਟਨਾ ਦੇ ਦਾਅਵਿਆਂ, ਵਿਆਹੁਤਾ ਝਗੜਿਆਂ ਤੇ ਟ੍ਰੈਫ਼ਿਕ ਚਲਾਨਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਲਈ ਮੌਜੂਦਾ ਨਿਆਂਇਕ ਅਧਿਕਾਰੀਆਂ ਦੀ ਅਗਵਾਈ ਹੇਠ 17 ਬੈਂਚ ਗਠਿਤ ਕੀਤੇ ਗਏ ਸਨ। ਧਿਰਾਂ ਦੀ ਸਹਿਮਤੀ ਨਾਲ 1,039 ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਕੀਤਾ, ਜਿਸ ਵਿਚ ਸਮਝੌਤੇ ਦੀ ਕੁੱਲ ਰਾਸ਼ੀ 4,63,31,000 ਰਹੀ। ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਨੇ ਵੱਖ-ਵੱਖ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਆਹੁਤਾ ਝਗੜੇ ਨਾਲ ਜੁੜੀਆਂ ਧਿਰਾਂ ਨੂੰ ਸਲਾਹ ਦਿੰਦੇ ਹੋਏ ਦੋਸ਼ਾਂ-ਪ੍ਰਤੀਦੋਸ਼ਾਂ ਤੋਂ ਅੱਗੇ ਵਧਣ ਅਤੇ ਮਨ ਦੀ ਸ਼ਾਂਤੀ ਲਈ ਆਪਸੀ ਸਹਿਮਤੀ ਨਾਲ ਹੱਲ ਲੱਭਣ ਲਈ ਉਤਸ਼ਾਹਿਤ ਕੀਤਾ। ਚੇਅਰਮੈਨ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ, ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਧਿਰਾਂ ਨੂੰ ਆਪਣੇ ਵਿਵਾਦ ਲੋਕ ਅਦਾਲਤਾਂ ਰਾਹੀਂ ਹੱਲ ਕਰਨ ਦੀ ਅਪੀਲ ਵੀ ਕੀਤੀ, ਜੋ ਤੇਜ਼ ਅਤੇ ਕਿਫ਼ਾਇਤੀ ਨਿਆਂ ਪ੍ਰਦਾਨ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ‘ ਸੁਰੱਖਿਅਤ ਬਚਪਨ ਅਭਿਆਨ’ ਤਹਿਤ ਪੋਕਸੋ ਵਰਕਸ਼ਾਪ ’ਚ ਮਾਸਟਰ ਟਰੇਨਰ ਨੇ ਅਧਿਆਪਕਾਂ ਨੂੰ ਦਿੱਤੀ ਸਿਖਲਾਈ ਅਗਲੀ ਖ਼ਬਰ ‘ ਆਪ’ ਚੰਡੀਗੜ੍ਹ ਨੇ ਨਗਰ ਨਿਗਮ ਚੋਣਾਂ ਲਈ 8 ਹੋਰ ਉਮੀਦਵਾਰ ਐਲਾਨੇ
Ad Position 24