26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੈਂਗਸਟਰਾਂ ਤੋਂ ਬਾਅਦ ਕੀ ਹੁਣ ਵੱਖਵਾਦੀਆਂ ਨੂੰ ਵੀ ‘ਆਪ’ ’ਚ ਸ਼ਾਮਿਲ ਕਰਨਗੇ ਕੇਜਰੀਵਾਲ? - ਜਾਖੜ

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮੋਗਾ ਦੌਰੇ ਨੂੰ ਲੈ ਕੇ ਤਿੱਖਾ ਸਿਆਸੀ ਹਮਲਾ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਉਹ ਇਸ ਵਾਰ ਵੀ 2017 ਵਾਂਗ ਕਿਸੇ ਕਥਿਤ ਵੱਖਵਾਦੀ ਸਮਰਥਕ ਦੇ ਘਰ ਠਹਿਰਨਗੇ। ਉਨ੍ਹਾਂ ਮੋਗਾ ਵਿਚ ਸਰਕਾਰੀ ਪੈਸੇ ਨਾਲ ਸਿਆਸੀ ਰੈਲੀ ਕਰਵਾਉਣ ਨੂੰ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਾਰ ਦਿੰਦਿਆਂ ’ਆਪ’ ਦੀ ਕਾਰਜਸ਼ੈਲੀ ਤੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਨਿਸ਼ਾਨਾ ਸਾਧਿਆ।

Ad Position 21
No active advertisement
ਅਜੀਤ ਡੈਸਕ 27-11-2026

ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਮੋਗਾ ਦੌਰੇ ਨੂੰ ਲੈ ਕੇ ਤਿੱਖਾ ਸਿਆਸੀ ਹਮਲਾ ਕਰਦਿਆਂ ਸਵਾਲ ਕੀਤਾ ਹੈ ਕਿ ਕੀ ਉਹ ਇਸ ਵਾਰ ਵੀ 2017 ਵਾਂਗ ਕਿਸੇ ਕਥਿਤ ਵੱਖਵਾਦੀ ਸਮਰਥਕ ਦੇ ਘਰ ਠਹਿਰਨਗੇ। ਉਨ੍ਹਾਂ ਮੋਗਾ ਵਿਚ ਸਰਕਾਰੀ ਪੈਸੇ ਨਾਲ ਸਿਆਸੀ ਰੈਲੀ ਕਰਵਾਉਣ ਨੂੰ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਾਰ ਦਿੰਦਿਆਂ ’ਆਪ’ ਦੀ ਕਾਰਜਸ਼ੈਲੀ ਤੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਨਿਸ਼ਾਨਾ ਸਾਧਿਆ। ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸੁਨੇਹੇ ਵਿਚ ਜਾਖੜ ਨੇ ਸੰਵਿਧਾਨ ਦਿਵਸ ਮੌਕੇ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵਲੋਂ ਸੰਵਿਧਾਨ ਦੀ ਗੱਲ ਕਰਨ ’ਤੇ ਵੀ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਕੀ ਸੰਵਿਧਾਨ ਵਿਚ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ ਤੇ ਲੜਾਈ-ਝਗੜੇ ਦਾ ਸਹਾਰਾ ਲੈਣ ਦੀ ਕੋਈ ਵਿਵਸਥਾ ਹੈ।ਜਾਖੜ ਨੇ ਦੋਸ਼ ਲਾਇਆ ਕਿ ‘ਆਪ’ ਵਲੋਂ ਸੂਬੇ ਵਿਚ ਡਰ ਅਤੇ ਅਸ਼ਾਂਤੀ ਦਾ ਮਾਹੌਲ ਪੈਦਾ ਕਰਨਾ ਉਸ ਦੀ ਸਿਆਸੀ ਨੀਤੀ ਦਾ ਹਿੱਸਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਵਿਚ ਗੈਂਗਸਟਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ, ਉਸ ਤੋਂ ਇਹ ਸਵਾਲ ਪੈਦਾ ਹੁੰਦਾ ਹੈ ਕਿ ਕੀ ਹੁਣ ਵੱਖਵਾਦੀ ਤਾਕਤਾਂ ਨਾਲ ਜੁੜੇ ਲੋਕਾਂ ਨੂੰ ਵੀ ਪਾਰਟੀ ਵਿਚ ਥਾਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਚੋਣਾਂ ਵਿਚ ਟਿਕਟਾਂ ਦਿੱਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਵਟਸਐਪ ’ਤੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਬਣ ਕੇ 1.96 ਕਰੋੜ ਦੀ ਠੱਗੀ, ਹੋਰ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ 8 ਭਗੌੜੇ ਗ੍ਰਿਫ਼ਤਾਰ, 4 ਚੈੱਕ ਬਾਊਂਸ ਦੇ ਮਾਮਲਿਆਂ ਵਿਚ ਸਨ ਲੋੜੀਂਦੇ
Ad Position 24