26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੀ. ਸੀ. ਅਦਿੱਤਿਆ ਡਚਲਵਾਲ ਨੇ ਤਿੰਨ ਰੋਜ਼ਾ ਘੋੜ-ਸਵਾਰੀ ਖੇਡ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਘੋੜ-ਸਵਾਰੀ ਉਤਸਵ 3. 0 ਦਾ ਉਦਘਾਟਨ ਕਰਨਗੇ।

Ad Position 21
No active advertisement
ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਘੋੜ-ਸਵਾਰੀ ਖੇਡ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡੀ. ਸੀ. ਅਦਿੱਤਿਆ ਡਚਲਵਾਲ। ਤਸਵੀਰ : ਦਿਲਬਰ ਸਿੰਘ ਖੈਰਪੁਰ 27-11-2026
ਮੁੱਲਾਂਪੁਰ ਗਰੀਬਦਾਸ, 26 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਘੋੜ-ਸਵਾਰੀ ਉਤਸਵ 3.0 ਦਾ ਉਦਘਾਟਨ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸੈਰ-ਸਪਾਟਾ ਵਿਭਾਗ ਦੇ ਸਹਿਯੋਗ ਨਾਲ 2 7 ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ ਇਸ ਮੇਲੇ ਰਾਹੀਂ ਘੋੜ-ਸਵਾਰੀ ਖੇਡਾਂ, ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵਲੋਂ ਪੱਲਣਪੁਰ ਵਿਖੇ ਪੁੱਜ ਕੇ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਬੀਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਅਤੇ ਸਲਾਹਕਾਰ ਦੀਪਇੰਦਰ ਸਿੰਘ ਬਰਾੜ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਡੇਰਾਬੱਸੀ ਬੱਸ ਸਟੈਂਡ ਦੇ ਨਵੇਂ ਪਾਰਕ ਵਿਚ ਤਿਲਕਣ ਵਾਲਾ ਮਾਰਬਲ ਬਣਿਆ ਹਾਦਸਿਆਂ ਦਾ ਕਾਰਨ, ਡਾਕਟਰ ਦੀ ਲੱਤ ਟੁੱਟੀ
Ad Position 24