ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਖਰੜ, 26 ਨਵੰਬਰ (ਜੰਡਪੁਰੀ)-ਥਾਣਾ ਸਦਰ ਖਰੜ ਦੀ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜੱਜਵੀਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਸਦਰ ਖਰੜ ਦੇ ਇੰਚਾਰਜ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਪਿੰਡ ਤੋਲੇਮਾਜਰਾ ਤੋਂ ਖੂਨੀਮਾਜਰਾ ਵੱਲ ਨੂੰ ਆ ਰਿਹਾ ਹੈ।
ਖਰੜ, 26 ਨਵੰਬਰ (ਜੰਡਪੁਰੀ)-ਥਾਣਾ ਸਦਰ ਖਰੜ ਦੀ ਪੁਲਿਸ ਨੇ ਇਕ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜੱਜਵੀਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਸਦਰ ਖਰੜ ਦੇ ਇੰਚਾਰਜ ਇੰਸਪੈਕਟਰ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਪਿੰਡ ਤੋਲੇਮਾਜਰਾ ਤੋਂ ਖੂਨੀਮਾਜਰਾ ਵੱਲ ਨੂੰ ਆ ਰਿਹਾ ਹੈ। ਇਸੇ ਦੌਰਾਨ ਪੁਲਿਸ ਪਾਰਟੀ ਜਦੋਂ ਅੰਡਰ ਬ੍ਰਿਜ ਕੋਲ ਪੁੱਜੀ ਤਾਂ ਨੌਜਵਾਨ ਪੁਲਿਸ ਨੂੰ ਦੇਖ ਕੇ ਖੇਤਾਂ ਵੱਲ ਨੂੰ ਖਿਸਕਣ ਲੱਗਾ, ਪਰ ਪੁਲਿਸ ਟੀਮ ਨੇ ਉਸ ਨੂੰ ਘੇਰ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।