ਰੁੜਕੀ ਖਾਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਰਾਣਾ ਗਿੱਲ ਨੇ 15 ਦਿਨ ਪਹਿਲਾਂ ਬਣੀ ਸੜਕ ਦੇ ਟੁੱਟਣ ਦਾ ਮੁੱਦਾ ਚੁੱਕਿਆ
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਭਾਜਪਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਪਿੰਡ ਰੁੜਕੀ ਖਾਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਰਹੀ।
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਭਾਜਪਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਨੇ ਪਿੰਡ ਰੁੜਕੀ ਖਾਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਮੌਜੂਦਾ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੂੰ ਘੇਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਬਿਹਤਰ ਵਿਕਾਸ ਤੇ ਬੁਨਿਆਦੀ ਸਹੂਲਤਾਂ ਦੀ ਉਮੀਦ ਨਾਲ ਉਨ੍ਹਾਂ ਨੂੰ ਚੁਣਿਆ ਸੀ, ਪਰ ਅੱਜ ਵੀ ਇਲਾਕੇ ਦੇ ਲੋਕ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਪਿੰਡ ਪਲਹੇੜੀ ਤੋਂ ਰੁੜਕੀ ਖਾਮ ਵੱਲ ਆਉਂਦੀ ਸੜਕ ਦੇ ਨਿਰਮਾਣ ਦੌਰਾਨ ਵਰਤੀ ਗਈ ਘਟੀਆ ਸਮੱਗਰੀ ਦਾ ਉਚੇਚੇ ਤੌਰ ‘ਤੇ ਜ਼ਿਕਰ ਕਰਦਿਆਂ ਦੋਸ਼ ਲਗਾਇਆ ਕਿ ਇਹ ਸੜਕ ਨਿਰਮਾਣ ਤੋਂ 15 ਦਿਨਾਂ ਬਾਅਦ ਹੀ ਟੁੱਟਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਣਮਿਆਰੀ ਵਿਕਾਸ ਕਾਰਜ ਲੋਕਾਂ ਦੇ ਪੈਸੇ ਦੀ ਬਰਬਾਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਦੇ ਨਿਰਮਾਣ ਦੌਰਾਨ ਵਰਤੀ ਸਮੱਗਰੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਤੇ ਠੇਕੇਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਸੇ ਦੌਰਾਨ ਰਾਣਾ ਗਿੱਲ ਨੇ ਸੜਕ ‘ਤੇ ਬਣੇ ਪੁਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪੁਲ ਦੀ ਹਾਲਤ ਸੁਧਾਰਨ ਤੇ ਇਸ ਨੂੰ ਬਣਾਉਣ ਲਈ ਉਨ੍ਹਾਂ ਨੇ ਆਪਣੀ ਜੇਬ ‘ਚੋਂ ਪੈਸੇ ਦਿੱਤੇ ਸਨ, ਪਰ ਅੱਜ ਇਸ ਦੀ ਮੌਜੂਦਾ ਹਾਲਤ ਦੇਖ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਰਸ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਵੱਡੇ-ਵੱਡੇ ਐਲਾਨਾਂ ਨਾਲ ਇਲਾਕੇ ਦਾ ਵਿਕਾਸ ਨਹੀਂ ਹੋ ਸਕਦਾ, ਇਸ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਲਾਜ਼ਮੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਸਰਪੰਚ, ਪਰਮਿੰਦਰ ਸਿੰਘ ਪਿੰਦੀ, ਗੁਰਪ੍ਰੀਤ ਸਿੰਘ ਪਲਹੇੜੀ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਬਾਬਾ, ਦਿਲਬਾਗ ਸਿੰਘ, ਜਗਤਾਰ ਸਿੰਘ ਅਤੇ ਸਿਕੰਦਰ ਸਿੰਘ ਸਮੇਤ ਹੋਰ ਪਤਵੰਤੇ ਤੇ ਖੇਤਰ ਦੇ ਵੱਡੀ ਗਿਣਤੀ ਵਸਨੀਕ ਵੀ ਹਾਜ਼ਰ ਸਨ।