28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ-ਖੁੱਡੀਆਂ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਕਿਸਾਨਾਂ ਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਕਿਸਾਨਾਂ ਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਦਾ ‘ਸਟੇਟ ਐਗਰੀਡ ਪ੍ਰਾਈਸ’ (ਐਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਭਾਵ ਇਸ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਵੱਧ ਹੈ। ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਵਲੋਂ ਰੱਖੀਆਂ ਗਈਆਂ ਮੰਗਾਂ ਅਤੇ ਮੁੱਦਿਆਂ ਨੂੰ ਹਮਦਰਦੀ ਨਾਲ ਸੁਣਦਿਆਂ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰੇਕ ਜਾਇਜ਼ ਮੰਗ ’ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਤੇ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੀਟਿੰਗ ’ਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਸੇਨੂੰ ਦੁੱਗਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਬਲਦੀਪ ਕੌਰ,ਡਾਇਰੈਕਟਰ ਖੇਤੀਬਾੜੀ ਡਾ. ਗੁਰਜੀਤ ਸਿੰਘ ਬਰਾੜ ਅਤੇ ਕੇਨ ਕਮਿਸ਼ਨਰ ਪੰਜਾਬ ਕਰਨਜੀਤ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਰੀਅਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਮੋਬਾਈਲ ਫ਼ੋਨ ਫੋਰੈਂਸਿਕ ਜਾਂਚ ਲਈ ਭੇਜਿਆ ਪ... ਅਗਲੀ ਖ਼ਬਰ ਨਵੀਂ ਹੱਦਬੰਦੀ ਨਾਲ ਪੰਜਾਬ ਦੇ ਸਿਆਸੀ ਅਧਿਕਾਰ ਹੋ ਸਕਦੇ ਹਨ ਪ੍ਰਭਾਵਿਤ-ਰਵੀਇੰਦਰ ਸਿੰਘ
Ad Position 24