28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਟਿਕਟ ਨਾ ਮਿਲਣ ਕਾਰਨ ਭਾਜਪਾ ’ਚ ਉੱਠਣ ਲੱਗੇ ਬਗ਼ਾਵਤੀ ਸੁਰ, ਅਨਿਲ ਦੂਬੇ ਤੇ ਮੋਨਿਕਾ ਭੰਡੂਲਾ ਨੇ ਦਿੱਤਾ ਅਸਤੀਫ਼ਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ , ਟਿਕਟਾਂ ਦੇ ਹੋਰ ਦਾਅਵੇਦਾਰਾਂ ’ ਚ ਵੀ ਨਾਰਾਜ਼ਗੀ

ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੁੰਦਿਆਂ ਹੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਟਿਕਟਾਂ ਦੀ ਵੰਡ ਤੋਂ ਨਾਰਾਜ਼ ਹੋ ਕੇ ਭਾਜਪਾ ਆਗੂ ਅਨਿਲ ਦੂਬੇ ਤੇ ਮੋਨਿਕਾ ਭੰਡੂਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

Ad Position 21
No active advertisement
ਅਨਿਲ ਦੂਬੇ (ਸੱਜੇ) ਮੋਨਿਕਾ ਭੰਡੂਲਾ 28-11-2026
ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੁੰਦਿਆਂ ਹੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਟਿਕਟਾਂ ਦੀ ਵੰਡ ਤੋਂ ਨਾਰਾਜ਼ ਹੋ ਕੇ ਭਾਜਪਾ ਆਗੂ ਅਨਿਲ ਦੂਬੇ ਤੇ ਮੋਨਿਕਾ ਭੰਡੂਲਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੋਵਾਂ ਆਗੂਆਂ ਦੇ ਇਸ ਕਦਮ ਨਾਲ ਪਾਰਟੀ ਅੰਦਰ ਟਿਕਟਾਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਸਾਹਮਣੇ ਆ ਗਈ ਹੈ। ਦੂਜੇ ਪਾਸੇ, ਟਿਕਟਾਂ ਤੋਂ ਵਾਂਝੇ ਰਹਿ ਗਏ ਹੋਰ ਦਾਅਵੇਦਾਰਾਂ ਵਲੋਂ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਜਾ ਰਹੀ ਹੈ। ਭਾਜਪਾ ਵਲੋਂ ਅੱਜ ਹੀ ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਵਿਚੋਂ 23 ਵਾਰਡਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ। ਸੂਚੀ ਵਿਚ ਕਈ ਪੁਰਾਣੇ ਅਤੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ, ਜਦਕਿ ਕਈ ਅਜਿਹੇ ਆਗੂਆਂ ਨੂੰ ਟਿਕਟ ਨਹੀਂ ਮਿਲੀ, ਜੋ ਲੰਬੇ ਸਮੇਂ ਤੋਂ ਆਪਣੇ-ਆਪਣੇ ਵਾਰਡਾਂ ਵਿਚ ਚੋਣ ਲੜਨ ਦੀਆਂ ਤਿਆਰੀਆਂ ਕਰ ਰਹੇ ਸਨ। ਸੂਚੀ ਜਾਰੀ ਹੋਣ ਤੋਂ ਬਾਅਦ ਹੀ ਅਸੰਤੋਸ਼ ਦਾ ਪ੍ਰਗਟਾਵਾ ਸ਼ੁਰੂ ਹੋ ਗਿਆ ਅਤੇ ਅਨਿਲ ਦੂਬੇ ਤੇ ਮੋਨਿਕਾ ਭੰਡੂਲਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ। ਜ਼ਿਕਰਯੋਗ ਹੈ ਕਿ ਅਨਿਲ ਦੂਬੇ ਚੰਡੀਗੜ੍ਹ ਭਾਜਪਾ ਦੇ ਸਰਗਰਮ ਆਗੂ ਰਹੇ ਹਨ ਅਤੇ ਡਿਪਟੀ ਮੇਅਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਸ਼ਹਿਰ ਦੇ ਪੂਰਵਾਂਚਲ ਭਾਈਚਾਰੇ ਵਿਚ ਵੀ ਇਕ ਜਾਣੇ-ਪਛਾਣੇ ਚਿਹਰੇ ਵਜੋਂ ਦੇਖਿਆ ਜਾਂਦਾ ਹੈ। ਟਿਕਟ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਛੱਡਣ ਦੇ ਨਾਲ-ਨਾਲ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਰਨ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਮੋਨਿਕਾ ਭੰਡੂਲਾ ਦੇ ਅਸਤੀਫ਼ੇ ਨੂੰ ਵੀ ਟਿਕਟ ਵੰਡ ਤੋਂ ਪੈਦਾ ਹੋਈ ਨਾਰਾਜ਼ਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 12 ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਅਜੇ ਬਾਕੀ ਭਾਜਪਾ ਵਲੋਂ ਪਹਿਲੀ ਸੂਚੀ ਵਿਚ 23 ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਹਨ, ਜਦਕਿ 12 ਵਾਰਡਾਂ ਲਈ ਅਜੇ ਉਮੀਦਵਾਰਾਂ ਦੀ ਚੋਣ ਹੋਣੀ ਬਾਕੀ ਹੈ। ਅਜਿਹੇ ਵਿਚ ਪਾਰਟੀ ਲੀਡਰਸ਼ਿਪ ਸਾਹਮਣੇ ਬਾਕੀ ਰਹਿੰਦੇ ਵਾਰਡਾਂ ਵਿਚ ਉਮੀਦਵਾਰਾਂ ਦੀ ਚੋਣ ਦੇ ਨਾਲ-ਨਾਲ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਵੀ ਚੁਣੌਤੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ’ਚ ਵਾਰਡ ਦੀਆਂ ਸਮੱਸਿਆਵਾਂ ਹੱਲ ਕਰਨ ਵਾਲੇ ਉਮੀਦਵਾਰ ਨੂੰ ਵੋਟ ਪਾਓ-ਹਿਤੇਸ਼ ਪੁਰੀ ਅਗਲੀ ਖ਼ਬਰ ਹਵਾਈ ਹਮਲੇ ਦੀ ਚਿਤਾਵਨੀ ਮਿਲਦਿਆਂ ਹੀ ਕਿਵੇਂ ਹੋਵੇਗੀ ਕਾਰਵਾਈ? ਚੰਡੀਗੜ੍ਹ ’ਚ ਮੌਕ ਡਰਿੱਲ ਰਾਹੀਂ ਪਰਖੀਆਂ ਤਿਆਰੀਆਂ
Ad Position 24