ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾਇਆ
ਖਰੜ, 27 ਨਵੰਬਰ (ਜੰਡਪੁਰੀ)-ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਤਨਖ਼ਾਹਾਂ ‘ਚ 20 ਫ਼ੀਸਦੀ ਵਾਧੇ ਦੀ ਜਾਇਜ਼ ਮੰਗ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਦੀਆਂ ਸਰਕਾਰ ਦੇ ਨੁਮਾਇੰਦਿਆਂ ਨਾਲ 85 ਤੋਂ ਵੱਧ ਮੀਟਿੰਗਾਂ ਤੇ ਕੈਬਨਿਟ ਸਬ-ਕਮੇਟੀ ਨਾਲ 7 ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾ ਕਿਹਾ ਕਿ ਹਰ ਮੀਟਿੰਗ ‘ਚ ਵਾਧਾ ਜਲਦ ਲਾਗੂ ਕਰਨ ‘ਤੇ ਸਹਿਮਤੀ ਦਿੱਤੀ ਜਾਂਦੀ ਹੈ, ਪਰ ਅਫ਼ਸਰਸ਼ਾਹੀ ਦੀ ਢਿੱਲ-ਮੱਠ ਕਾਰਨ ਇਸ ਸੰਬੰਧੀ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਹੋਇਆ।
ਖਰੜ, 27 ਨਵੰਬਰ (ਜੰਡਪੁਰੀ)-ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਤਨਖ਼ਾਹਾਂ ‘ਚ 20 ਫ਼ੀਸਦੀ ਵਾਧੇ ਦੀ ਜਾਇਜ਼ ਮੰਗ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਦੀਆਂ ਸਰਕਾਰ ਦੇ ਨੁਮਾਇੰਦਿਆਂ ਨਾਲ 85 ਤੋਂ ਵੱਧ ਮੀਟਿੰਗਾਂ ਤੇ ਕੈਬਨਿਟ ਸਬ-ਕਮੇਟੀ ਨਾਲ 7 ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾ ਕਿਹਾ ਕਿ ਹਰ ਮੀਟਿੰਗ ‘ਚ ਵਾਧਾ ਜਲਦ ਲਾਗੂ ਕਰਨ ‘ਤੇ ਸਹਿਮਤੀ ਦਿੱਤੀ ਜਾਂਦੀ ਹੈ, ਪਰ ਅਫ਼ਸਰਸ਼ਾਹੀ ਦੀ ਢਿੱਲ-ਮੱਠ ਕਾਰਨ ਇਸ ਸੰਬੰਧੀ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਕੰਮ-ਕਾਜ ਠੱਪ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਵਿਭਾਗ ਖ਼ਿਲਾਫ਼ ਭੜਾਸ ਕੱਢੀ ਸੀ, ਜਦਕਿ 30 ਨਵੰਬਰ ਨੂੰ ਸੰਗਰੂਰ ਵਿਖੇ ‘ਪੋਲ ਖੋਲ੍ਹ ਰੋਸ ਰੈਲੀ’ ਹੋਵੇਗੀ ਤੇ 1 ਦਸੰਬਰ ਨੂੰ ‘ਵਿਸ਼ਵ ਏਡਜ਼ ਦਿਵਸ’ ਦਾ ਪੂਰਨ ਬਾਈਕਾਟ ਕਰਕੇ ‘ਕਾਲਾ ਦਿਵਸ’ ਮਨਾਇਆ ਜਾਵੇਗਾ।