28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ’ਚ ਸ਼ਾਮਿਲ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਅਕਾਲੀ ਆਗੂ ਅਤੇ ਉੱਘੇ ਸਰਜਨ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ।

Ad Position 21
No active advertisement
ਪੰਜਾਬ ਕਾਂਗਰਸ ਭਵਨ ਵਿਖੇ ਅਕਾਲੀ ਆਗੂ ਤੇ ਉੱਘੇ ਸਰਜਨ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਵਾਉਂਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਪਰਮਿੰਦਰ ਸਿੰਘ ਪਿੰਕੀ। ਤਸਵੀਰ : ਗੁਰਿੰਦਰ ਸਿੰਘ 28-11-2026
ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਅਕਾਲੀ ਆਗੂ ਅਤੇ ਉੱਘੇ ਸਰਜਨ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਕਾਂਗਰਸ ਵਿਚ ਸ਼ਾਮਿਲ ਕਰਵਾਇਆ। ਪਰਗਟ ਸਿੰਘ ਨੇ ਕਿਹਾ ਕਿ ਡਾ. ਨਿਸ਼ਾਨ ਸਿੰਘ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਸਾਲ 2017 ਅਤੇ 2022 ਵਿਚ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ ਅਤੇ ਇਲਾਕੇ ਵਿਚ ਉਨ੍ਹਾਂ ਦੀ ਮਜ਼ਬੂਤ ਪਕੜ ਅਤੇ ਸਮਾਜਿਕ ਸਾਖ ਨੂੰ ਦੇਖਦਿਆਂ ਉਨ੍ਹਾਂ ਦੇ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਮਾਲਵਾ ਖੇਤਰ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕਾਂਗਰਸ ਭਵਨ ਵਿਖੇ ਕਰਵਾਈ ਪ੍ਰੈੱਸ ਕਾਨਫ਼ਰੰਸ ਦੌਰਾਨ ਪਰਗਟ ਸਿੰਘ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਵਿਚ ਚੰਗੀ ਛਵੀ ਤੇ ਲੋਕ ਸੇਵਾ ਦਾ ਜਜ਼ਬਾ ਰੱਖਣ ਵਾਲੇ ਲੋਕਾਂ ਲਈ ਕਾਂਗਰਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਅਜਿਹੇ ਲੋਕਾਂ ਨੂੰ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਵੇਗਾ, ਤਾਂ ਜੋ ਉਹ ਪੰਜਾਬ ਦੇ ਹਿੱਤਾਂ ਲਈ ਮਜ਼ਬੂਤੀ ਨਾਲ ਆਵਾਜ਼ ਬੁਲੰਦ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟੀ ਭਾਜਪਾ, ਲਾਲੜੂ ਤੇ ਹੰਡੇਸਰਾ ’ਚ ਖੋਲ੍ਹੇ ਦਫ਼ਤਰ ਅਗਲੀ ਖ਼ਬਰ ਘੋੜਸਵਾਰੀ ਮੇਲਾ-3 ਦੌਰਾਨ ਸਵੀਪ ਟੀਮ ਵਲੋਂ ਵੋਟਰ ਜਾਗਰੂਕਤਾ ਕੈਂਪ ਲਗਾਇਆ
Ad Position 24