28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2 ਨੂੰ ਜ਼ਿਲ੍ਹਾ ਮੁਹਾਲੀ ਅੰਦਰ ਪ੍ਰਵੇਸ਼ ਕਰੇਗੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 28-11-2026
ਐੱਸ. ਏ. ਐੱਸ. ਨਗਰ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਾਨਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਖੁਰਾਲਗੜ੍ਹ ਸਾਹਿਬ ਤੱਕ ਜਾਣ ਵਾਲੀ ਸ਼ੋਭਾ ਯਾਤਰਾ 2 ਦਸੰਬਰ ਨੂੰ ਡੇਰਾਬੱਸੀ-ਜ਼ੀਰਕਪੁਰ ਦੇ ਰਸਤੇ ਜ਼ਿਲ੍ਹਾ ਮੁਹਾਲੀ ‘ਚ ਪ੍ਰਵੇਸ਼ ਕਰੇਗੀ। ਮੁਹਾਲੀ ਵਿਖੇ ਰਾਤ ਦਾ ਠਹਿਰਾਅ ਕਰਨ ਉਪਰੰਤ ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਲਈ ਰਵਾਨਾ ਹੋਵੇਗੀ। ਇਸ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਡੀ. ਸੀ. ਨੇ ਕਿਹਾ ਕਿ ਸ਼ੋਭਾ ਯਾਤਰਾ ‘ਚ ਵੱਡੀ ਗਿਣਤੀ ‘ਚ ਸੰਗਤਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਧਿਆਨ ‘ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਬੰਧਿਤ ਉਪ ਮੰਡਲਾਂ ‘ਚ ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ, ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਤੇ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਆਪੋ-ਆਪਣੇ ਖੇਤਰਾਂ ‘ਚ ਸਿਵਲ ਪ੍ਰਬੰਧਾਂ ਦੇ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਨੂੰ ਮੁਹਾਲੀ ਵਿਖੇ ਸ਼ੋਭਾ ਯਾਤਰਾ ਦੇ ਰਾਤ ਦੇ ਠਹਿਰਾਅ ਸੰਬੰਧੀ ਸਮੁੱਚੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮੜਕਨ ਸਮੁੱਚੇ ਸਿਵਲ ਪ੍ਰਬੰਧਾਂ ਲਈ ਜ਼ਿਲ੍ਹਾ ਨੋਡਲ ਅਧਿਕਾਰੀ ਵਜੋਂ ਕੰਮ ਕਰਨਗੇ ਅਤੇ ਐੱਸ. ਐੱਸ. ਪੀ. ਵਲੋਂ ਨਾਮਜ਼ਦ ਕੀਤੇ ਜਾਣ ਵਾਲੇ ਸੀਨੀਅਰ ਪੁਲਿਸ ਨੋਡਲ ਅਧਿਕਾਰੀ ਨਾਲ ਤਾਲਮੇਲ ਕਰਕੇ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਡੀ. ਸੀ. ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਲੋੜੀਂਦੀ ਪੁਲਿਸ ਫੋਰਸ, ਡਿਊਟੀ ਮੈਜਿਸਟ੍ਰੇਟ ਤੇ ਵੱਖ-ਵੱਖ ਸੈਕਟਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਮਨ ਮੜਕਣ, ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ, ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ, ਐੱਸ. ਪੀ. ਰਮਨਦੀਪ ਸਿੰਘ ਤੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਤੋਂ ਇਲਾਵਾ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੇ ਮਾਨਸਿਕ ਤਣਾਅ ਤੇ ਐਮਰਜੈਂਸੀ ’ਚ ਜੀਵਨ ਬਚਾਉਣ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ 5.72 ਕਰੋੜ ਦੇ 35 ਇਲੈਕਟ੍ਰਿਕ ਵਾਹਨ ਲੀਜ਼ ‘ਤੇ ਦੇ ਕੇ ਨਾ ਕਿਰਾਇਆ ਮਿਲਿਆ ਤੇ ਨਾ ਵਾਹਨ ਵਾਪਸ ਆਏ
Ad Position 24