28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ - ਕ੍ਰਿਸ਼ਨ ਪਾਲ ਸ਼ਰਮਾ

ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਕ੍ਰਿਸ਼ਨ ਪਾਲ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਪੰਜਾਬ ‘ਚ ਹਿੰਦੂ-ਸਿੱਖ ਏਕਤਾ, ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਦੀ ਭਾਵਨਾ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਕਿਹਾ ਕਿ 6 ਸਾਲਾਂ ਦੇ ਵਕਫ਼ੇ ਮਗਰੋਂ 24 ਨਵੰਬਰ ਨੂੰ ਨਵੀਂ ਦਿੱਲੀ ‘ਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਐਲਾਨ ਹੋਣਾ ਸੂਬੇ ਦੀ ਸਿਆਸਤ ‘ਚ ਮਹੱਤਵਪੂਰਨ ਘਟਨਾ ਹੈ।

Ad Position 21
No active advertisement
ਅਜੀਤ ਡੈਸਕ 28-11-2026
ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਕ੍ਰਿਸ਼ਨ ਪਾਲ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਰਿਸ਼ਤਾ ਪੰਜਾਬ ‘ਚ ਹਿੰਦੂ-ਸਿੱਖ ਏਕਤਾ, ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਦੀ ਭਾਵਨਾ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਕਿਹਾ ਕਿ 6 ਸਾਲਾਂ ਦੇ ਵਕਫ਼ੇ ਮਗਰੋਂ 24 ਨਵੰਬਰ ਨੂੰ ਨਵੀਂ ਦਿੱਲੀ ‘ਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਐਲਾਨ ਹੋਣਾ ਸੂਬੇ ਦੀ ਸਿਆਸਤ ‘ਚ ਮਹੱਤਵਪੂਰਨ ਘਟਨਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਇਸ ਰਿਸ਼ਤੇ ਨੂੰ ਨਹੁੰ-ਮਾਸ ਦਾ ਰਿਸ਼ਤਾ ਆਖਦੇ ਸਨ। ਦੋਵਾਂ ਧਿਰਾਂ ਨੇ ਤਿੰਨ ਕਾਰਜਕਾਲਾਂ ਦੌਰਾਨ ਕਰੀਬ 15 ਸਾਲ ਸਾਂਝੀ ਸਰਕਾਰ ਚਲਾਈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੁਣੌਤੀਆਂ ਦੇ ਹੱਲ ਲਈ ਕੇਂਦਰ ਅਤੇ ਸੂਬੇ ਵਿਚਕਾਰ ਬਿਹਤਰ ਤਾਲਮੇਲ ਵਾਲੀ ‘ਡਬਲ ਇੰਜਣ ਸਰਕਾਰ’ ਬਹੁਤ ਜ਼ਰੂਰੀ ਹੈ। 27 ਐਮਓਐਚ 03
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੇ ਲੰਬਿਤ ਮਸਲਿਆਂ ਨੂੰ ਲੈ ਕੇ ਸੋਮਵਾਰ ਨੂੰ ਘੇਰਿਆ ਜਾਵੇਗਾ ਬੀ. ਪੀ. ਈ. ਓ. ਖਰੜ-2 ਦਾ ਦਫ਼ਤਰ-ਅਧਿਆਪਕ ਆਗੂ ਅਗਲੀ ਖ਼ਬਰ ਗੋਲਡੀ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
Ad Position 24