27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਵਾਈ ਹਮਲੇ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਮੌਕ ਡਰਿੱਲ

ਐੱਸ. ਏ.

Ad Position 21
No active advertisement
ਮੌਕ ਡਰਿੱਲ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ ਰੰਧਾਵਾ। ਤਸਵੀਰ : ਗੁਰਿੰਦਰ ਸਿੰਘ 28-11-2026
ਐੱਸ. ਏ. ਐੱਸ. ਨਗਰ, 27 ਨਵੰਬਰ (ਕਪਿਲ ਵਧਵਾ)-ਹਵਾਈ ਹਮਲੇ ਵਰਗੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਤੇ ਬਚਾਅ ਕਾਰਜਾਂ ਦੀਆਂ ਤਿਆਰੀਆਂ ਪਰਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਰਾਤ 8 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਕਰਵਾਈ ਗਈ। ਇਸ ਦੌਰਾਨ 10 ਮਿੰਟਾਂ ਲਈ ਕੀਤੇ ਗਏ ਘੁੱਪ ਹਨ੍ਹੇਰੇ (ਬਲੈਕਆਊਟ) ਤੋਂ ਬਾਅਦ ਸਿਵਲ ਡਿਫੈਂਸ ਦੀਆਂ ਟੀਮਾਂ ਨੇ ਮਹਿਜ਼ 17 ਮਿੰਟਾਂ ਵਿਚ ਦਰਜਨ ਭਰ ਲੋਕਾਂ (ਵਲੰਟੀਅਰਾਂ) ਨੂੰ ਬਚਾਉਣ ਦੇ ਅਭਿਆਸ ਦਾ ਪ੍ਰਦਰਸ਼ਨ ਕੀਤਾ। ਸਿਵਿਲ ਡਿਫੈਂਸ ਨੇ ਜ਼ਖ਼ਮੀਆਂ ਦੀ ਕਥਿਤ ਭੂਮਿਕਾ ਨਿਭਾਉਣ ਵਾਲੇ ਵਲੰਟੀਅਰਾਂ ਨੂੰ ਦਰਸਾਈ ਗਈ ਘਟਨਾ ਵਾਲੀ ਥਾਂ ਤੋਂ ਸਟਰੈਚਰ ਤੇ ਚੁੱਕ ਕੇ ਐਬੂਲੈਂਸ ਵਿਚ ਕੁਝ ਹੀ ਪਲਾਂ ਵਿਚ ਲਿਟਾਇਆ। ਮੌਕ ਡਰਿੱਲ ਤਹਿਤ ਰਾਤ 8 ਵਜੇ ਹਵਾਈ ਹਮਲੇ ਦਾ ਸਾਇਰਨ ਵਜਾਇਆ, ਜਿਸ ਤੋਂ ਤੁਰੰਤ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਲਾਈਟਾਂ ਬੰਦ ਕਰਕੇ 10 ਮਿੰਟ ਲਈ ਬਲੈਕਆਊਟ ਕੀਤਾ। ਸਾਇਰਨ ਦਾ ਸੰਕੇਤ ਪੂਰਾ ਹੋਣ ਤੋਂ ਬਾਅਦ ਲਾਈਟਾਂ ਮੁੜ ਚਾਲੂ ਕੀਤੀਆਂ ਗਈਆਂ। ਇਸ ਉਪਰੰਤ ਇੰਚਾਰਜ ਸਿਵਲ ਡਿਫੈਂਸ ਇੰਸਪੈਕਟਰ ਨਰਾਇਣ ਸ਼ਰਮਾ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਹਵਾਈ ਹਮਲੇ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੇ ਰਾਹਤ ਕਾਰਜਾਂ ਦਾ ਅਭਿਆਸ ਕੀਤਾ। ਇਸ ਦੌਰਾਨ ਅੱਗ ਲੱਗਣ ਦੀ ਨਕਲੀ ਸਥਿਤੀ ਵੀ ਪੈਦਾ ਕੀਤੀ ਗਈ, ਜਿਸ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾਉਣ ਦਾ ਪ੍ਰਦਰਸ਼ਨ ਕੀਤਾ। ਸਿਵਲ ਡਿਫੈਂਸ ਦੇ ਵਲੰਟੀਅਰਾਂ ਨੇ ਜ਼ਖ਼ਮੀਆਂ ਨੂੰ ਸੁਰੱਖਿਅਤ ਥਾਵਾਂ ਤੋਂ ਬਾਹਰ ਕੱਢ ਕੇ ਐਂਬੂਲੈਂਸਾਂ ਤੱਕ ਪਹੁੰਚਾਉਣ ਅਤੇ ਅਗਲੇਰੇ ਇਲਾਜ ਲਈ ਹਸਪਤਾਲ ਭੇਜਣ ਦੀ ਪ੍ਰਕਿਰਿਆ ਵੀ ਅਮਲ ਵਿਚ ਲਿਆਂਦੀ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਦੀ ਨਿਗਰਾਨੀ ਹੇਠ ਹੋਈ। ਇਸ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ ਰੰਧਾਵਾ ਤੇ ਸਿਵਲ ਡਿਫੈਂਸ ਇੰਸਪੈਕਟਰ ਵਲੋਂ ਸਰਗਰਮ ਭੂਮਿਕਾ ਨਿਭਾਈ ਗਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਅਭਿਆਸ ਸਫਲਤਾਪੂਰਵਕ ਨੇਪਰੇ ਚੜ੍ਹਿਆ ਤੇ ਇਸ ਰਾਹੀਂ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ, ਐਮਰਜੈਂਸੀ ਪ੍ਰਬੰਧਾਂ ਤੇ ਤੁਰੰਤ ਜਵਾਬੀ ਕਾਰਵਾਈ ਦੀ ਸਮਰੱਥਾ ਨੂੰ ਪਰਖਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੀਆਂ ਟੀਮਾਂ ਦੀ ਤਿਆਰੀ ਯਕੀਨੀ ਬਣਾਉਣ ਲਈ ਸਾਲ ਵਿਚ ਦੋ ਵਾਰ ਅਜਿਹੀਆਂ ਮੌਕ ਡਰਿੱਲਾਂ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਪਹਿਲਾਂ 24 ਅਪ੍ਰੈਲ 2026 ਨੂੰ ਵੀ ਜ਼ਿਲ੍ਹੇ ਵਿਚ ਅਜਿਹੀ ਮੌਕ ਡਰਿੱਲ ਕਰਵਾਈ ਗਈ ਸੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਕਲਾਗ੍ਰਾਮ ਵਿਖੇ 10-ਰੋਜ਼ਾ ਸਾਲਾਨਾ ਰਾਸ਼ਟਰੀ ਦਸਤਕਾਰੀ ਮੇਲੇ ਦਾ ਆਗਾਜ਼ ਅਗਲੀ ਖ਼ਬਰ ਮੁਹਾਲੀ ਦੀ ਸੀ. ਆਈ. ਏ. ਟੀਮ ਨੇ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਕੀਤਾ ਗ੍ਰਿਫ਼ਤਾਰ
Ad Position 24