27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਗੁਰੂ ਰਵਿਦਾਸ ਸਭਾ ਨੇ ਸੰਵਿਧਾਨ ਦਿਵਸ ’ਤੇ ਕੀਤੀ ਵਿਚਾਰ-ਚਰਚਾ

ਖਰੜ, 26 ਨਵੰਬਰ (ਜੰਡਪੁਰੀ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਵਲੋਂ ਸੰਵਿਧਾਨ ਦਿਵਸ ਮੌਕੇ ਇਕ ਗੋਸ਼ਟੀ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਮਦਨ ਲਾਲ ਜਨਾਗਲ ਤੇ ਗ਼ਦਰੀ ਬਾਬਾ ਵਿਚਾਰਧਾਰਕ ਮੰਚ ਪੰਜਾਬ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੁੱਮਣਾ ਵਲੋਂ ਕੀਤੀ ਗਈ। ਗੋਸ਼ਟੀ ਦੌਰਾਨ ਸੰਵਿਧਾਨ ਬਾਰੇ ਚਰਚਾ ਦਾ ਆਗਾਜ਼ ਕਰਦਿਆਂ ਮੇਵਾ ਸਿੰਘ ਪੁਰਖਾਲੀ ਤੇ ਲਖਬੀਰ ਸਿੰਘ ਰੁਪਾਲਹੇੜੀ ਨੇ ਭਾਰਤੀ ਸੰਵਿਧਾਨ ਨੂੰ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਡਾ.

Ad Position 21
No active advertisement
ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਸੰਵਿਧਾਨ ਦਿਵਸ ਮੌਕੇ ਕਰਵਾਈ ਗੋਸ਼ਟੀ ਨੂੰ ਸੰਬੋਧਨ ਕਰਦੇ ਹੋਏ ਬੁਲਾਰੇ। ਤਸਵੀਰ : ਜੰਡਪੁਰੀ 28-11-2026
ਖਰੜ, 26 ਨਵੰਬਰ (ਜੰਡਪੁਰੀ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਵਲੋਂ ਸੰਵਿਧਾਨ ਦਿਵਸ ਮੌਕੇ ਇਕ ਗੋਸ਼ਟੀ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਮਦਨ ਲਾਲ ਜਨਾਗਲ ਤੇ ਗ਼ਦਰੀ ਬਾਬਾ ਵਿਚਾਰਧਾਰਕ ਮੰਚ ਪੰਜਾਬ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੁੱਮਣਾ ਵਲੋਂ ਕੀਤੀ ਗਈ। ਗੋਸ਼ਟੀ ਦੌਰਾਨ ਸੰਵਿਧਾਨ ਬਾਰੇ ਚਰਚਾ ਦਾ ਆਗਾਜ਼ ਕਰਦਿਆਂ ਮੇਵਾ ਸਿੰਘ ਪੁਰਖਾਲੀ ਤੇ ਲਖਬੀਰ ਸਿੰਘ ਰੁਪਾਲਹੇੜੀ ਨੇ ਭਾਰਤੀ ਸੰਵਿਧਾਨ ਨੂੰ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਡਾ. ਬੀ. ਆਰ. ਅੰਬੇਡਕਰ ਦੁਆਰਾ ਰਚਿਤ ਸੰਵਿਧਾਨ ‘ਚ ਦਲਿਤ ਵਰਗ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਹੌਲੀ-ਹੌਲੀ ਖ਼ਤਮ ਕਰ ਰਹੀ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਵਿੱਦਿਆ ਦੇ ਹੱਕ ਨੂੰ ਖੋਹ ਰਹੀ ਹੈ। ਇਸ ਮੌਕੇ ਸੁਖਵਿੰਦਰ ਸਿੰਘ ਦੁੱਮਣਾ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰਾਂ ਵਿਰੁੱਧ ਚਾਰ ਕੋਡ ਬਿੱਲ ਲਿਆ ਕੇ ਦਲਿਤ ਵਰਗ ‘ਤੇ ਮਨੂੰਵਾਦੀ ਹਮਲਾ ਕਰ ਚੁੱਕੀ ਹੈ ਤਾਂ ਕਿ ਇਸ ਵਰਗ ਦੇ ਲੋਕਾਂ ਦੀ ਕਾਰਪੋਰੇਟ ਘਰਾਣਿਆਂ ਤੋਂ ਅੰਨ੍ਹੀ ਲੁੱਟ ਕਰਵਾਈ ਜਾ ਸਕੇ ਅਤੇ ਮਜ਼ਦੂਰਾਂ ਤੇ ਕਿਰਤੀ ਲੋਕਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕੀਤਾ ਜਾ ਸਕੇ। ਇਸੇ ਦੌਰਾਨ ਹਰਨਾਮ ਸਿੰਘ ਡੱਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਵਿਧਾਨ ਨੂੰ ਕਮਜ਼ੋਰ ਕਰਨ ਲਈ ਇਸ ‘ਤੇ ਚੌਤਰਫਾ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਵਧੀਕੀਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਨੂੰ ਸਜ਼ਾ ਦੇਣ ਲਈ ਬੀ. ਐੱਨ. ਐੱਸ. ਕਾਨੂੰਨ ਬਣਾ ਕੇ ਜੇਲ੍ਹਾਂ ‘ਚ ਡੱਕਣ ਦੀ ਘਿਨਾਉਣੀ ਸਾਜਿਸ਼ ਰਚੀ ਜਾ ਚੁੱਕੀ ਹੈ, ਲਿਹਾਜ਼ਾ ਕੇਂਦਰ ਦੀਆਂ ਇਨ੍ਹਾਂ ਨੀਤੀਆਂ ਖ਼ਿਲਾਫ਼ ਇਕੱਠੇ ਹੋ ਕੇ ਲੜਨ ਦੀ ਲੋੜ ਹੈ। ਇਸੇ ਦੌਰਾਨ ਸਭਾ ਦੇ ਪ੍ਰਧਾਨ ਮਦਨ ਲਾਲ ਜਨਾਗਲ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਤਰੱਕੀ ਲਈ ਜਿਹੜੇ ਸੰਵਿਧਾਨਕ ਹੱਕ ਬਹਾਲ ਕੀਤੇ ਸਨ, ਉਨ੍ਹਾਂ ‘ਤੇ ਅੱਜ ਨਿੱਜੀਕਰਨ ਦਾ ਹਮਲਾ ਹੋ ਚੁੱਕਾ ਹੈ ਅਤੇ ਨੌਕਰੀਆਂ ਵੀ ਖ਼ਤਮ ਹੋ ਚੁੱਕੀਆਂ ਹਨ। ਇਸ ਮੌਕੇ ਕੈਪਟਨ ਕਰਮਜੀਤ ਸਿੰਘ, ਚਰਨ ਪਾਲ ਸਿੰਘ, ਜਸਬੀਰ ਸਿੰਘ, ਜਸਪਾਲ ਸਿੰਘ, ਜਗਪਾਲ ਸਿੰਘ, ਮਨਜੀਤ ਸਿੰਘ, ਮੇਵਾ ਸਿੰਘ ਪੁਰਖਾਲੀ, ਸੁਰਿੰਦਰ ਸਿੰਘ ਵਡਾਲਾ, ਬਲਵਿੰਦਰ ਸਿੰਘ, ਸਵਰਨ ਸਿੰਘ ਬਡਵਾਲੀ, ਪਰਮਜੀਤ ਤੂਰਾ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਸਤਪਾਲ, ਮੋਹਣ ਲਾਲ ਰਾਹੀ, ਦੀਵਾਨ ਸਿੰਘ, ਸਵਰਨਜੀਤ ਕੌਰ, ਸੱਜਣ ਸਿੰਘ, ਹਰਚਰਨ ਸਿੰਘ, ਨੇਤਰ ਸਿੰਘ ਅਤੇ ਹਰਨਾਮ ਸਿੰਘ ਡੱਲਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਈ ਮਹੀਨਿਆਂ ਬਾਅਦ ਡੇਰਾਬੱਸੀ ਸਬ-ਡਵੀਜ਼ਨ ਨੂੰ ਮਿਲਿਆ ਰੈਗੂਲਰ ਡੀ. ਐੱਸ. ਪੀ. ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹਲਕਾ ਖਰੜ ਦੇ ਵਿਕਾਸ ਲਈ ਲਾਹੇਵੰਦ ਸਾਬਿਤ ਹੋਵੇਗਾ-ਖੇੜਾ
Ad Position 24