ਕਈ ਮਹੀਨਿਆਂ ਬਾਅਦ ਡੇਰਾਬੱਸੀ ਸਬ-ਡਵੀਜ਼ਨ ਨੂੰ ਮਿਲਿਆ ਰੈਗੂਲਰ ਡੀ. ਐੱਸ. ਪੀ.
ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪਿਛਲੇ ਕਈ ਮਹੀਨਿਆਂ ਤੋਂ ਰੈਗੂਲਰ ਡੀ. ਐੱਸ.
ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ)-ਪਿਛਲੇ ਕਈ ਮਹੀਨਿਆਂ ਤੋਂ ਰੈਗੂਲਰ ਡੀ. ਐੱਸ. ਪੀ. ਦੀ ਤਾਇਨਾਤੀ ਦੀ ਉਡੀਕ ਕਰ ਰਹੀ ਡੇਰਾਬੱਸੀ ਸਬ-ਡਵੀਜ਼ਨ ਨੂੰ ਆਖ਼ਿਰਕਾਰ ਨਵਾਂ ਪੁਲਿਸ ਅਧਿਕਾਰੀ ਮਿਲ ਗਿਆ ਹੈ। ਪੰਜਾਬ ਪੁਲਿਸ ਵਿਚ ਹੋਈਆਂ ਪ੍ਰਸ਼ਾਸਨਿਕ ਬਦਲੀਆਂ ਤਹਿਤ ਪੀ. ਪੀ. ਐੱਸ. ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਡੇਰਾਬੱਸੀ ਦੇ ਡੀ. ਐੱਸ. ਪੀ. ਵਜੋਂ ਅਹੁਦਾ ਸੰਭਾਲ ਲਿਆ ਹੈ। ਚੰਡੀਗੜ੍ਹ ਤੇ ਹਰਿਆਣਾ ਦੀ ਹੱਦ ਨਾਲ ਲੱਗਦੇ ਇਸ ਉਦਯੋਗਿਕ ਖੇਤਰ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਨਵ-ਨਿਯੁਕਤ ਡੀ. ਐੱਸ. ਪੀ. ਲਈ ਅਹਿਮ ਜ਼ਿੰਮੇਵਾਰੀ ਹੋਵੇਗੀ। ਇਸ ਤੋਂ ਪਹਿਲਾਂ ਬਿਕਰਮਜੀਤ ਸਿੰਘ ਬਰਾੜ ਇਥੇ ਐੱਸ. ਪੀ. ਵਜੋਂ ਤਾਇਨਾਤ ਸਨ। ਅਹੁਦਾ ਸੰਭਾਲਣ ਉਪਰੰਤ ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ, ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਉਨ੍ਹਾਂ ਦੀਆਂ ਮੁੱਖ ਤਰਜ਼ੀਹਾਂ ਵਿਚ ਸ਼ਾਮਿਲ ਹੋਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਗ਼ੈਰ-ਕਾਨੂੰਨੀ ਗਤੀਵਿਧੀਆਂ ਸੰਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ। 26 ਐਮਓਐਚ 18 ਨਵ-ਨਿਯੁਕਤ ਡੀ. ਐੱਸ. ਪੀ. ਵਰਿੰਦਰ ਸਿੰਘ ਖੋਸਾ