27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਪੰਜਾਬ ਘੋੜ-ਸਵਾਰੀ ਮੇਲਾ-3.0 ਦਾ ਸ਼ਾਨਦਾਰ ਆਗਾਜ਼

ਮੁੱਲਾਂਪੁਰ ਗਰੀਬਦਾਸ, 27 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਤਿੰਨ ਰੋਜ਼ਾ ਪੰਜਾਬ ਘੋੜ-ਸਵਾਰੀ ਮੇਲੇ-3. 0 ਦਾ ਰਸਮੀ ਉਦਘਾਟਨ ਕੀਤਾ।

Ad Position 21
No active advertisement
ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਤਿੰਨ ਰੋਜ਼ਾ ਪੰਜਾਬ ਘੋੜ-ਸਵਾਰੀ ਮੇਲੇ-3.0 ਦੇ ਰਸਮੀ ਉਦਘਾਟਨ ਉਪਰੰਤ ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ। ਤਸਵੀਰ : ਦਿਲਬਰ ਸਿੰਘ ਖੈਰਪੁਰ 28-11-2026
ਮੁੱਲਾਂਪੁਰ ਗਰੀਬਦਾਸ, 27 ਨਵੰਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਪੱਲਣਪੁਰ (ਨਿਊ ਚੰਡੀਗੜ੍ਹ) ਵਿਖੇ ਤਿੰਨ ਰੋਜ਼ਾ ਪੰਜਾਬ ਘੋੜ-ਸਵਾਰੀ ਮੇਲੇ-3.0 ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਘੋੜਿਆਂ ਦੇ ਪਾਲਕਾਂ, ਘੋੜ-ਸਵਾਰਾਂ ਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਪੰਜਾਬ ਦੀ ਘੋੜ-ਸਵਾਰੀ ਨਾਲ ਜੁੜੀ ਅਮੀਰ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਵੀ ਉੱਤਮ ਨਸਲ ਦੇ ਘੋੜਿਆਂ ਦਾ ਵਿਸ਼ੇਸ਼ ਸ਼ੌਕ ਸੀ, ਜੋ ਕਿ ਪੰਜਾਬ ਦੀ ਵਿਰਾਸਤ ‘ਚ ਘੋੜਿਆਂ ਦੀ ਅਹਿਮ ਥਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਅਜਿਹੇ ਵੱਡੇ ਪੱਧਰ ਦੇ ਖੇਡ ਸਮਾਗਮ ਕਰਵਾਉਣਾ ਸੂਬੇ ‘ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਨਾਲ ਜੋੜਨ ਦੀ ਵਚਨਬੱਧਤਾ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪ੍ਰਗਤੀਸ਼ੀਲ ਖੇਡ ਨੀਤੀ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਲਗਾਤਾਰ ਤਗ਼ਮੇ ਜਿੱਤ ਕੇ ਸੂਬੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਤਿੰਨ ਰੋਜ਼ਾ ਮੇਲੇ ਨੂੰ ਸਿਰਫ਼ ਖੇਡ ਮੁਕਾਬਲਿਆਂ ਤੱਕ ਸੀਮਤ ਨਾ ਮੰਨਦਿਆਂ ਉਨ੍ਹਾਂ ਕਿਹਾ ਕਿ ਇਹ ਸਮਾਗਮ ਨੌਜਵਾਨਾਂ ਨੂੰ ਹਿੰਮਤੀ ਬਣਨ ਅਤੇ ਰਵਾਇਤੀ ਖੇਡਾਂ ਨਾਲ ਜੋੜਨ ਦਾ ਵੀ ਸੁਨੇਹਾ ਦਿੰਦਾ ਹੈ। ਘੋੜ-ਸਵਾਰੀ ਦੇ ਮੁਕਾਬਲਿਆਂ ਦੇ ਨਾਲ-ਨਾਲ ਪੰਜਾਬ ਦੇ ਲੋਕ-ਨਾਚ ਭੰਗੜੇ ਅਤੇ ਮਾਰਸ਼ਲ ਆਰਟ ਗਤਕੇ ਸਮੇਤ ਹੋਰਨਾਂ ਸੂਬਿਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਮੇਲੇ ਨੂੰ ਹੋਰ ਵੀ ਆਕਰਸ਼ਕ ਬਣਾ ਰਹੀਆਂ ਹਨ। ਉਨ੍ਹਾਂ ਇਸ ਸਮਾਗਮ ਦੇ ਸੁਚਾਰੂ ਸੰਚਾਲਨ ਲਈ ਤਕਨੀਕੀ ਮੁਹਾਰਤ ਅਤੇ ਸਹਿਯੋਗ ਦੇਣ ਵਾਸਤੇ ਸਲਾਹਕਾਰ ਦੀਪਇੰਦਰ ਸਿੰਘ ਬਰਾੜ ਤੇ ਉਨ੍ਹਾਂ ਦੀ ਟੀਮ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ, ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਡਾ. ਭੁਪਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਵੀ ਮੌਜੂਦ ਸਨ। ਅੱਜ ਮੇਲੇ ਦੇ ਪਹਿਲੇ ਦਿਨ ਛੇ ਵੱਖ-ਵੱਖ ਘੋੜ-ਸਵਾਰੀ ਮੁਕਾਬਲੇ ਕਰਵਾਏ ਗਏ। ਜ਼ਿਕਰਯੋਗ ਹੈ ਕਿ ਇਹ ਪੰਜਾਬ ਘੋੜ-ਸਵਾਰੀ ਮੇਲਾ 29 ਨਵੰਬਰ ਤੱਕ ਜਾਰੀ ਰਹੇਗਾ।
Ad Position 22
No active advertisement
ਅਗਲੀ ਖ਼ਬਰ ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ ਵਿਚ ਵਿਕਾਸ, ਖੁਸ਼ਹਾਲੀ ਦੀਆਂ ਨਵੀਆਂ ਸੰਭਾਵਨਾਵਾਂ ਪੈਦਾ ਕਰੇਗਾ- ਐਨ. ਕੇ. ਵਰਮਾ
Ad Position 24