ਰੰਧਾਵਾ ਵਲੋਂ ਸਰਸੀਣੀ-ਝੱਜੋਂ ਲਿੰਕ ਸੜਕ ’ਤੇ ਲੁੱਕ ਪਾਉਣ ਦੇ ਕੰਮ ਦਾ ਲਿਆ ਜਾਇਜ਼ਾ
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਤੋਂ ਪਿੰਡ ਸਰਸੀਣੀ ਤੋਂ ਝੱਜੋਂ ਵਾਇਆ ਟਿਵਾਣਾ ਤੱਕ ਬਣਾਈ ਜਾ ਰਹੀ ਲਿੰਕ ਸੜਕ ’ਤੇ ਸ਼ੁਰੂ ਹੋਏ ਲੁੱਕ ਪਾਉਣ ਦੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ 4.
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੰਬਾਲਾ-ਚੰਡੀਗੜ੍ਹ ਹਾਈਵੇਅ ਤੋਂ ਪਿੰਡ ਸਰਸੀਣੀ ਤੋਂ ਝੱਜੋਂ ਵਾਇਆ ਟਿਵਾਣਾ ਤੱਕ ਬਣਾਈ ਜਾ ਰਹੀ ਲਿੰਕ ਸੜਕ ’ਤੇ ਸ਼ੁਰੂ ਹੋਏ ਲੁੱਕ ਪਾਉਣ ਦੇ ਕੰਮ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ 4.60 ਕਿਲੋਮੀਟਰ ਲੰਬੀ ਇਸ ਸੜਕ ਨੂੰ 2 ਕਰੋੜ 41 ਲੱਖ 28 ਹਜ਼ਾਰ ਰੁ. ਦੀ ਲਾਗਤ ਨਾਲ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਇਹ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ। ਵਿਧਾਇਕ ਨੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।