28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਾਂਖਰਪੁਰ ਵਿਖੇ ਤਿੰਨ ਸਾਲਾਂ ਤੋਂ ਅਧੂਰਾ ਫਲਾਈਓਵਰ ਬਣਿਆ ਹਾਦਸਿਆਂ ਦਾ ਸਬੱਬ

ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਜ਼ੀਰਕਪੁਰ ਕੌਮੀ ਸ਼ਾਹਰਾਹ ’ਤੇ ਪੈਂਦੇ ਪਿੰਡ ਭਾਂਖਰਪੁਰ ਵਿਖੇ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਉਸਾਰਿਆ ਜਾ ਰਿਹਾ ਫਲਾਈਓਵਰ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੋਣ ਕਾਰਨ ਵਾਹਨ ਚਾਲਕਾਂ ਦੀ ਜਾਨ ਲਈ ਖ਼ਤਰਾ ਬਣਿਆ ਹੋਇਆ ਹੈ। ਉਸਾਰੀ ਦੇ ਲਟਕਦੇ ਕੰਮ ਅਤੇ ਆਵਾਜਾਈ ਦੇ ਭਾਰੀ ਦਬਾਅ ਕਾਰਨ ਇੱਥੇ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਲੋਕਾਂ ਵਿਚ ਭਾਰਤੀ ਕੌਮੀ ਮਾਰਗ ਅਥਾਰਟੀ (ਐੱਨ.

Ad Position 21
No active advertisement
ਡੇਰਾਬੱਸੀ ਪਿੰਡ ਭਾਂਖਰਪੁਰ ਨੇੜੇ ਉਸਾਰੇ ਜਾ ਰਹੇ ਨਵੇਂ ਫਲਾਈਓਵਰ ਨੇੜੇ ਹਾਦਸੇ ਦੌਰਾਨ ਫੱਟੜ ਹੋਏ ਆਟੋ ਚਾਲਕ ਨੂੰ ਡੇਰਾਬੱਸੀ ਹਸਪਤਾਲ ਵਿਚ ਦਾਖਲ ਕਰਵਾਉਂਦੇ ਹੋਏ। ਤਸਵੀਰ : ਰਣਬੀਰ ਸਿੰਘ ਪੜ੍ਹੀ 29-11-2026
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਜ਼ੀਰਕਪੁਰ ਕੌਮੀ ਸ਼ਾਹਰਾਹ ’ਤੇ ਪੈਂਦੇ ਪਿੰਡ ਭਾਂਖਰਪੁਰ ਵਿਖੇ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਉਸਾਰਿਆ ਜਾ ਰਿਹਾ ਫਲਾਈਓਵਰ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਅਧੂਰਾ ਪਿਆ ਹੋਣ ਕਾਰਨ ਵਾਹਨ ਚਾਲਕਾਂ ਦੀ ਜਾਨ ਲਈ ਖ਼ਤਰਾ ਬਣਿਆ ਹੋਇਆ ਹੈ। ਉਸਾਰੀ ਦੇ ਲਟਕਦੇ ਕੰਮ ਅਤੇ ਆਵਾਜਾਈ ਦੇ ਭਾਰੀ ਦਬਾਅ ਕਾਰਨ ਇੱਥੇ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਲੋਕਾਂ ਵਿਚ ਭਾਰਤੀ ਕੌਮੀ ਮਾਰਗ ਅਥਾਰਟੀ (ਐੱਨ. ਐੱਚ. ਏ. ਆਈ.) ਦੀ ਕਾਰਗੁਜ਼ਾਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਮੁੜ ਇਥੇ ਇਕ ਟਰੈਕਟਰ-ਟਰਾਲੀ ਦੀ ਟੱਕਰ ਨਾਲ ਆਟੋ ਪਲਟ ਗਿਆ, ਜਿਸ ਕਾਰਨ ਆਟੋ ਚਾਲਕ ਜ਼ਖ਼ਮੀ ਹੋ ਗਿਆ, ਜਦਕਿ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਦੀ ਪਛਾਣ ਵਰਿੰਦਰ ਰਾਮ ਪੁੱਤਰ ਲਿਖਾ ਰਾਮ ਵਾਸੀ ਕ੍ਰਿਸ਼ਨਪੁਰਾ ਢਕੋਲੀ ਵਜੋਂ ਹੋਈ ਹੈ। ਹਾਦਸੇ ਸਮੇਂ ਆਟੋ ਵਿਚ ਚਾਲਕ ਇਕੱਲਾ ਹੀ ਸੀ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਪਲਟੇ ਹੋਏ ਆਟੋ ਨੂੰ ਸਿੱਧਾ ਕਰਵਾਇਆ ਅਤੇ ਜ਼ਖ਼ਮੀ ਚਾਲਕ ਨੂੰ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਰਾਹਤ ਵਾਲੀ ਗੱਲ ਇਹ ਰਹੀ ਕਿ ਉਸ ਦੇ ਗੰਭੀਰ ਸੱਟਾਂ ਨਹੀਂ ਲੱਗੀਆਂ। ਲੋਕਾਂ ਨੇ ਕੌਮੀ ਮਾਰਗ ਅਥਾਰਿਟੀ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਮੁਕੰਮਲ ਕਰਵਾਉਣ ਦੇ ਨਾਲ-ਨਾਲ ਉਦੋਂ ਤੱਕ ਵਾਹਨ ਚਾਲਕਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਦਸੰਬਰ ਦੇ ਅੰਤ ਤੱਕ ਕੰਮ ਮੁਕੰਮਲ ਕਰਨ ਦਾ ਟੀਚਾ-ਅਮਿਤ ਔਜ਼ਾ ਇਸ ਸੰਬੰਧੀ ਐੱਨ. ਐੱਚ. ਏ. ਆਈ. ਦੇ ਪ੍ਰਾਜੈਕਟ ਡਾਇਰੈਕਟਰ ਅਮਿਤ ਔਜ਼ਾ ਨੇ ਦੱਸਿਆ ਕਿ ਫਲਾਈਓਵਰ ਦੀ ਉਸਾਰੀ ਦੇ ਕੰਮ ਵਿਚ ਪਹਿਲਾਂ ਨਾਲੋਂ ਕਾਫ਼ੀ ਤੇਜ਼ੀ ਲਿਆਂਦੀ ਗਈ ਹੈ ਅਤੇ ਰਹਿੰਦਾ ਕੰਮ ਅਗਲੇ ਇਕ ਮਹੀਨੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੈਣੀ ਨੇ ਬੂਥ ਪੱਧਰ ’ਤੇ ਮਜ਼ਬੂਤੀ ਲਈ ਵਿੱਢੀ ਲਾਮਬੰਦੀ ਅਗਲੀ ਖ਼ਬਰ ਰੰਧਾਵਾ ਵਲੋਂ ਸਰਸੀਣੀ-ਝੱਜੋਂ ਲਿੰਕ ਸੜਕ ’ਤੇ ਲੁੱਕ ਪਾਉਣ ਦੇ ਕੰਮ ਦਾ ਲਿਆ ਜਾਇਜ਼ਾ
Ad Position 24