ਕਮਲ ਕਿਸ਼ੋਰ ਸ਼ਰਮਾ ਨੇ ਖਰੜ ਸ਼ਹਿਰ ਅੰਦਰ ਸਟਰੀਟ ਲਾਈਟਾਂ ਦੀ ਮਾੜੀ ਹਾਲਤ ’ਤੇ ਚਿੰਤਾ ਪ੍ਰਗਟਾਉਂਦਿਆਂ ਸੁਧਾਰ ਦੀ ਕੀਤੀ ਮੰਗ
ਖਰੜ, 29 ਨਵੰਬਰ (ਜੰਡਪੁਰੀ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਖਰੜ ਸ਼ਹਿਰ ‘ਚ ਸਟਰੀਟ ਲਾਈਟਾਂ ਦੀ ਖਸਤਾ ਹਾਲਤ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਸੁਧਾਰ ਦੀ ਮੰਗ ਕੀਤੀ ਹੈ। ਇਸ ਮਸਲੇ ਸੰਬੰਧੀ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਈ-ਸਮਾਰਟ ਕੰਪਨੀ ਵਲੋਂ ਖਰੜ ਨਗਰ ਕੌਂਸਲ ਨਾਲ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਤੇ ਰੱਖ-ਰਖਾਅ ਦਾ ਠੇਕਾ ਕੀਤਾ ਗਿਆ ਸੀ।
ਖਰੜ, 29 ਨਵੰਬਰ (ਜੰਡਪੁਰੀ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਖਰੜ ਸ਼ਹਿਰ ‘ਚ ਸਟਰੀਟ ਲਾਈਟਾਂ ਦੀ ਖਸਤਾ ਹਾਲਤ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਸੁਧਾਰ ਦੀ ਮੰਗ ਕੀਤੀ ਹੈ। ਇਸ ਮਸਲੇ ਸੰਬੰਧੀ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਈ-ਸਮਾਰਟ ਕੰਪਨੀ ਵਲੋਂ ਖਰੜ ਨਗਰ ਕੌਂਸਲ ਨਾਲ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਮੁਰੰਮਤ ਤੇ ਰੱਖ-ਰਖਾਅ ਦਾ ਠੇਕਾ ਕੀਤਾ ਗਿਆ ਸੀ। ਠੇਕਾ ਕੀਤੇ ਜਾਣ ਸਮੇਂ ਪ੍ਰਤੀ ਲਾਈਟ ਮੁਰੰਮਤ ਦਾ ਰੇਟ ਵੀ ਤੈਅ ਕੀਤਾ ਗਿਆ ਸੀ ਅਤੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਖ਼ਰਾਬ ਹੋਣ ਵਾਲੀ ਸਟਰੀਟ ਲਾਈਟ ਨੂੰ 24 ਤੋਂ 48 ਘੰਟਿਆਂ ਦੇ ਅੰਦਰ ਠੀਕ ਕੀਤਾ ਜਾਵੇਗਾ, ਪਰ ਇਸ ਦੇ ਬਾਵਜੂਦ ਖਰੜ ਸ਼ਹਿਰ ਦੀਆਂ ਕਈ ਸਟਰੀਟ ਲਾਈਟਾਂ ਬੰਦ ਪਈਆਂ ਹਨ। ਉਨ੍ਹਾਂ ਕਿਹਾ ਕਿ ਕਈ ਇਲਾਕਿਆਂ ‘ਚ ਕੁਝ ਲਾਈਟਾਂ ਹੀ ਚੱਲ ਰਹੀਆਂ ਹਨ, ਜਦਕਿ ਬਾਕੀ ਬਿਲਕੁਲ ਬੰਦ ਪਈਆਂ ਹਨ, ਜਿਸ ਕਾਰਨ ਰਾਤ ਸਮੇਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਨ੍ਹੇਰੇ ਕਾਰਨ ਸੜਕੀ ਹਾਦਸਿਆਂ ਤੇ ਹੋਰ ਅਣਸੁਖਾਵੀਂਆਂ ਘਟਨਾਵਾਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਵਾਰ-ਵਾਰ ਸੰਬੰਧਿਤ ਕੰਪਨੀ ਦੇ ਅਧਿਕਾਰੀਆਂ ਨੂੰ ਆਪਣੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਪਰ ਕਈ ਵਾਰ ਜ਼ਿੰਮੇਵਾਰ ਅਧਿਕਾਰੀ ਫ਼ੋਨ ਤੱਕ ਨਹੀਂ ਚੁੱਕਦੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਨਹੀਂ ਕਰਦੇ। ਉਨ੍ਹਾਂ ਨਗਰ ਕੌਂਸਲ ਖਰੜ ਤੇ ਸੰਬੰਧਿਤ ਕੰਪਨੀ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਸਾਰੀਆਂ ਖ਼ਰਾਬ ਸਟਰੀਟ ਲਾਈਟਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਠੇਕੇ ਦੀਆਂ ਸ਼ਰਤਾਂ ਅਨੁਸਾਰ 24 ਤੋਂ 48 ਘੰਟਿਆਂ ਦੇ ਅੰਦਰ ਉਨ੍ਹਾਂ ਨੂੰ ਠੀਕ ਕਰਵਾਇਆ ਜਾਵੇ। ਜ਼ਿਲ੍ਹਾ ਪ੍ਰਧਾਨ ਸ਼ਰਮਾ ਨੇ ਕਿਹਾ ਕਿ ਜੇਕਰ ਸਟਰੀਟ ਲਾਈਟਾਂ ਦੀ ਸਮੱਸਿਆ ਨੂੰ ਜਲਦ ਹੱਲ ਨਾ ਕੀਤਾ ਅਤੇ ਸ਼ਹਿਰ ਦੀ ਸਥਿਤੀ ‘ਚ ਸੁਧਾਰ ਨਾ ਆਇਆ ਤਾਂ ਉਹ ਵਿਜੀਲੈਂਸ ਵਿਭਾਗ ਤੋਂ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਨਗੇ। 29 ਐਮਓਐਚ 08