29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਕੁਰਾਲੀ, 29 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਸਮਾਗਮ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਬੀਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਤਿੰਨ ਰੋਜ਼ਾ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲੁਆਈ।

Ad Position 21
No active advertisement
ਅਜੀਤ ਡੈਸਕ 30-11-2026
ਕੁਰਾਲੀ, 29 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਸਮਾਗਮ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਬੀਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਤਿੰਨ ਰੋਜ਼ਾ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਲੁਆਈ। ਸਮਾਗਮ ਦੇ ਪਹਿਲੇ ਚਰਨ ‘ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਤੇ ਭਾਈ ਰਣਜੀਤ ਸਿੰਘ ਦੇ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਇਸੇ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥਿਆਂ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹਰਮਿੰਦਰ ਸਿੰਘ ਕਾਲਾ, ਕੰਵਲਪ੍ਰੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਾਲਾ, ਰਛਪਾਲ ਸਿੰਘ ਅਰੋੜਾ, ਐਡਵੋਕੇਟ ਗੁਨਰਾਜ ਸਿੰਘ ਭਾਟੀਆ, ਮਨੋਜ ਜੋਸ਼ੀ ਤੇ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਸ਼ੀਸ਼ ਮਹਿਲ ’ ਵਿਵਾਦ ਨੇ ਕੇਜਰੀਵਾਲ ਦੇ ਸਾਦਗੀ ਦੇ ਝੂਠੇ ਦਾਅਵਿਆਂ ਦੀ ਖੋਲ੍ਹੀ ਪੋਲ - ਸੰਜੀਵ ਵਸ਼ਿਸ਼ਟ ਅਗਲੀ ਖ਼ਬਰ ਨਾਮੀ ਏ. ਟੀ. ਐੱਸ. ਗੋਲਫ ਮੀਡੋਜ਼ ਹਾਊਸਿੰਗ ਪ੍ਰਾਜੈਕਟ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ 25 ਲੱਖ ਦਾ ਲਾਇਆ ਜੁਰ...
Ad Position 24