29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜ ਸਾਲ ਬੀਤ ਗਏ, ਟੈਂਕੀ ਉਹੀ ਹੈ, ਵਾਅਦਾ ਉਹੀ ਹੈ, ਨੌਕਰੀ ਅਜੇ ਵੀ ਨਹੀਂ ਮਿਲੀ-ਬੇਦੀ

ਐੱਸ. ਏ.

Ad Position 21
No active advertisement
ਪਾਣੀ ਵਾਲੀ ਟੈਂਕੀ ਹੇਠਾਂ ਖੜ੍ਹ ਕੇ ਸਾਬਕਾ ਡਿਪਟੀ ਮੇਅਰ ਬੇਦੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵਾਅਦਾ ਯਾਦ ਕਰਵਾਉਂਦੇ ਹੋਏ। ਅਜੀਤ ਤਸਵੀਰ 30-11-2026
ਐੱਸ. ਏ. ਐੱਸ. ਨਗਰ, 29 ਨਵੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਸੋਹਾਣਾ ਵਿਖੇ ਸਿੰਘ ਸ਼ਹੀਦਾਂ ਗੁਰਦੁਆਰਾ ਨੇੜੇ ਸਥਿਤ ਉਸੇ ਪਾਣੀ ਵਾਲੀ ਟੈਂਕੀ ਹੇਠਾਂ, ਜਿਥੇ ਇਕ ਸਮੇਂ ਅਧਿਆਪਕਾਂ ਦਾ ਧਰਨਾ ਚੱਲਦਾ ਸੀ, ਅੱਜ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਖੜ੍ਹ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਇਕ ਪੁਰਾਣਾ ਵਾਅਦਾ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਤੋਂ ਠੀਕ ਪੰਜ ਸਾਲ ਪਹਿਲਾਂ, ਇਸੇ ਦਿਨ, ਇਸੇ ਜਗ੍ਹਾ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਏ ਸਨ। ਉਸ ਵੇਲੇ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਨਹੀਂ ਸੀ। ਉਨ੍ਹਾਂ ਨੇ ਟੈਂਕੀ ’ਤੇ ਚੜ੍ਹੇ ਅਧਿਆਪਕਾਂ ਨੂੰ ਹੇਠਾਂ ਉਤਰਨ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਸਰਕਾਰ ਆਉਂਦੇ ਸਾਰ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ। ਅੱਜ ਪੰਜ ਸਾਲ ਬੀਤ ਗਏ ਹਨ, ਸਰਕਾਰ ਵੀ ਬਣ ਗਈ, ਪਰ ਉਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਬੇਦੀ ਨੇ ਕਿਹਾ ਕਿ ਇਹ ਕਹਾਣੀ ਸਿਰਫ਼ ਇਕ ਵਾਅਦੇ ਦੀ ਨਹੀਂ, ਸਗੋਂ ਉਨ੍ਹਾਂ ਹਜ਼ਾਰਾਂ ਅਧਿਆਪਕਾਂ ਦੇ ਸਬਰ ਦੀ ਹੈ, ਜਿਨ੍ਹਾਂ ਨੇ ਸਾਲਾਂ ਤੱਕ ਸੜਕਾਂ, ਧਰਨਿਆਂ ਤੇ ਟੈਂਕੀਆਂ ਤੇ ਚੜ੍ਹ ਕੇ ਆਪਣੀ ਮੰਗ ਮਨਵਾਉਣ ਦੀ ਕੋਸ਼ਿਸ਼ ਕੀਤੀ। ਪਰ ਪੰਜ ਸਾਲਾਂ ਬਾਅਦ ਉਸੇ ਟੈਂਕੀ ਹੇਠਾਂ ਖੜ੍ਹ ਕੇ ਇਹ ਪੁੱਛਣਾ ਪੈ ਰਿਹਾ ਹੈ ਕਿ ਉਹ ਵਾਅਦਾ ਕਿੱਥੇ ਗਿਆ। ਬੇਦੀ ਨੇ ਕਿਹਾ ਕਿ ਇਹ ਮੁੱਦਾ ਕਿਸੇ ਇਕ ਪਾਰਟੀ ਦਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਦਾ ਹੈ। ਬੇਦੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਤੇ ਸਪੱਸ਼ਟ ਜਵਾਬ ਦੇਵੇ।
Ad Position 22
No active advertisement
ਪਿਛਲੀ ਖ਼ਬਰ ਏ. ਆਈ. ਐੱਲ. ਮੁਹਾਲੀ ਵਲੋਂ ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਲਈ ਕਾਨੂੰਨੀ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ
Ad Position 24