ਮੁੱਖ ਮੰਤਰੀ ਭਗਵੰਤ ਮਾਨ ਕੁਰਾਲੀ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕਰਨਗੇ-ਗੋਲਡੀ
ਕੁਰਾਲੀ, 29 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਗਾਮੀ 1 ਦਸੰਬਰ ਨੂੰ ਸਥਾਨਕ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ ਮੌਕੇ ਹੋਣ ਵਾਲੇ ਸਮਾਗਮ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ-ਭੈਣਾਂ ਨੂੰ ਸੰਬੋਧਨ ਕਰਨਗੇ ਤੇ ਯੋਜਨਾ ਤਹਿਤ ਤੀਜੀ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ।
ਕੁਰਾਲੀ, 29 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਗਾਮੀ 1 ਦਸੰਬਰ ਨੂੰ ਸਥਾਨਕ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ ਮੌਕੇ ਹੋਣ ਵਾਲੇ ਸਮਾਗਮ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮਾਵਾਂ-ਭੈਣਾਂ ਨੂੰ ਸੰਬੋਧਨ ਕਰਨਗੇ ਤੇ ਯੋਜਨਾ ਤਹਿਤ ਤੀਜੀ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਵਿਸ਼ੇਸ਼ ਤੌਰ ‘ਤੇ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਦੇ ਸਨਮਾਨ ਲਈ ਕਰਵਾਇਆ ਜਾ ਰਿਹਾ ਹੈ। ਗੋਲਡੀ ਨੇ ਹਲਕਾ ਖਰੜ ਦੀਆਂ ਸਮੂਹ ਮਾਵਾਂ ਤੇ ਭੈਣਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ‘ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ 1 ਦਸੰਬਰ ਨੂੰ ਕੁਰਾਲੀ ਦੀ ਨਵੀਂ ਅਨਾਜ ਮੰਡੀ ਵਿਖੇ ਹੁੰਮ-ਹੁੰਮਾ ਕੇ ਪੁੱਜਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕਈ ਅਹਿਮ ਕਦਮ ਚੁੱਕੇ ਹਨ। ਇਸ ਮੌਕੇ ਗੁਰਸ਼ਰਨ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਰਾਣਾ ਕੁਸ਼ਲਪਾਲ, ਗੁਰਿੰਦਰ ਸਿੰਘ ਸਰਪੰਚ, ਅਮਨਦੀਪ ਸਿੰਘ ਰੌਕੀ, ਜਗਜੀਤ ਸਿੰਘ ਜੱਗੀ, ਸਤਵਿੰਦਰ ਸਿੰਘ, ਸੁਰਿੰਦਰ ਧੀਮਾਨ, ਰਾਜ ਗਿੱਲ, ਸੰਜੀਵ ਵਿਰਦੀ, ਸੁਰਿੰਦਰ ਕੌਰ ਅਤੇ ਹਰਪ੍ਰੀਤ ਕੌਰ ਸਮੇਤ ਪਾਰਟੀ ਦੇ ਹੋਰ ਆਗੂ ਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ।