17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 30-01-2026
ਬਠਿੰਡਾ, 29 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਅਤੇ ਅਮਨ ਸ਼ਾਂਤੀ ਬਹਾਲ ਰੱਖਣ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਅਤੇ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੇ ਖਿਲਾਫ ਥਾਣਾ ਕੋਤਵਾਲੀ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ |
ਇਸ ਸਬੰਧੀ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਕੋਤਵਾਲੀ ਅਧੀਨ ਪੈਂਦੀ ਬੱਸ ਅੱਡਾ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਤਰਸੇਮ ਲਾਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਰਜਿੰਦਰਾ ਕਾਲਜ ਦੇ ਨੇੜਲੀ ਗਲੀ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 32 ਬੋਰ ਦਾ ਇਕ ਦੇਸੀ ਪਿਸਤੌਲ (ਕੱਟਾ) ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ, ਜਿਸ ਦੇ ਆਧਾਰ 'ਤੇ ਕਥਿਤ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਬੱਬੂ ਸਿੰਘ ਵਾਸੀ ਪਿੰਡ ਮਹਿਣਾ (ਮੁਕਤਸਰ) ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਕੋਤਵਾਲੀ ਵਿਚ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੋਰ ਪੁੱਛ-ਗਿੱਛ ਲਈ ਕਥਿਤ ਦੋਸ਼ੀ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਉਸ ਤੋਂ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਅਸਲਾ ਕਿੱਥੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੰਗਾ ਵਿਖੇ ਨੌਜਵਾਨ ਕਲੱਬ ਵਲੋਂ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਪ੍ਰਸਿੱਧ ਸਾਹਿਤਕਾਰ ਅਤੇ ਸਾਹਿਤ ਅਕਾਦਮੀ ਦੇ ਸੀਨੀਅਰ ਮੈਂਬਰ ਵਿਨੋਦ ਕੁਮਾਰ ਸ਼ੁਕਲਾ ਦੀ ਯਾਦ ਵਿਚ ਸ਼ਰਧਾਂਜਲੀ ਸਭਾ ਦਾ ਆਯ...
Ad Position 24