16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਗੰਗਾ ਵਿਖੇ ਨੌਜਵਾਨ ਕਲੱਬ ਵਲੋਂ ਲਗਾਇਆ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 30-01-2026
ਨਥਾਣਾ, 29 ਜਨਵਰੀ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਵਿਖੇ ਰਾਮਣ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਯੂਨਾਈਟਿਡ ਵੈੱਲਫ਼ੇਅਰ ਸੋਸਾਇਟੀ ਬਠਿੰਡਾ ਅਤੇ ਨਿਊ ਲਾਈਫ਼ ਲਾਈਨ ਲੈਬ ਨਥਾਣਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸਰੀਰਕ ਸਿੱਖਿਆ ਅਧਿਆਪਕ ਸੰਦੀਪ ਸਿੰਘ ਸਰਾਂ ਜੰਡਾਂਵਾਲਾ ਵਲੋਂ ਖ਼ੂਨਦਾਨ ਕਰਕੇ ਕੀਤੀ ਗਈ | ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਪੰਚ ਅਤੇ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਰਮਿੰਦਰ ਸਿੰਘ ਰੰਮੀ ਨੇ ਦੱਸਿਆ ਕਿ ਕਲੱਬ ਦੇ ਨੌਜਵਾਨਾਂ ਵਲੋਂ ਮਾਨਵਤਾ ਦੀ ਭਲਾਈ ਲਈ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਖ਼ੂਨਦਾਨ ਕੈਂਪ ਲਗਵਾਏ ਜਾ ਚੁੱਕੇ ਹਨ | ਇਸ ਕੈਂਪ ਦੌਰਾਨ 30 ਨੌਜਵਾਨਾਂ ਵਲੋਂ ਖੂਨ ਦਾਨ ਕੀਤਾ ਗਿਆ | ਕੈਂਪ ਨੂੰ ਸਫਲ ਬਣਾਉਣ ਲਈ ਡਾ: ਗੁਰਬਚਨ ਸਿੰਘ, ਪ੍ਰਭਦੀਪ ਸਿੰਘ ਸਰਪੰਚ, ਮਾਸਟਰ ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਗੁਰਧਿਆਨ ਸਿੰਘ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਬਲਵੀਰ ਸਿੰਘ, ਡਾ: ਜਗਸੀਰ ਸਿੰਘ ਨਥਾਣਾ, ਮੱਖਣ ਸਿੰਘ ਮੈਂਬਰ, ਜਸਵੰਤ ਸਿੰਘ, ਦਲਵੀਰ ਸਿੰਘ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਕੁਲਵਾਗ ਸਿੰਘ, ਅਮਨਦੀਪ ਸਿੰਘ ਅਤੇ ਸੁਖਦੇਵ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਾਡੀ ਜਥੇਬੰਦੀ ਮੁਲਾਜ਼ਮਾਂ ਦੇ ਹੱਕ 'ਚ ਉਤਰ ਕੇ ਵੱਡੇ ਸੰਘਰਸ਼ ਨੂੰ ਅੰਜਾਮ ਦੇਣ ਲਈ ਤਿਆਰ- ਬਰਾੜ ਅਗਲੀ ਖ਼ਬਰ ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24