16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਾਡੀ ਜਥੇਬੰਦੀ ਮੁਲਾਜ਼ਮਾਂ ਦੇ ਹੱਕ 'ਚ ਉਤਰ ਕੇ ਵੱਡੇ ਸੰਘਰਸ਼ ਨੂੰ ਅੰਜਾਮ ਦੇਣ ਲਈ ਤਿਆਰ- ਬਰਾੜ

Ad Position 21
No active advertisement
ਅਜੀਤ ਡੈਸਕ 30-01-2026

ਗੋਨਿਆਣਾ, 29 ਜਨਵਰੀ (ਲਛਮਣ ਦਾਸ ਗਰਗ)- ਕੇਂਦਰ ਅਤੇ ਪੰਜਾਬ ਦੀ ਆਮ ਆਦਮੀ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਹਰ ਵਰਗ ਵਿਚ ਹਾਹਾਕਾਰ ਮਚੀ ਪਈ ਹੈ ਅਤੇ ਕੇਂਦਰੀ ਅਤੇ ਰਾਜ ਦੇ ਮੁਲਾਜ਼ਮ ਵਰਗ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲੈ ਕੇ ਵੀ ਬਹੁਤ ਰੋਸ ਪਾਇਆ ਜਾ ਰਿਹਾ ਹੈ, ਜੇਕਰ ਸਰਕਾਰ ਵਲੋਂ ਇਨ੍ਹਾਂ ਮਾਰੂ ਨੀਤੀਆਂ ਨੂੰ ਨੱਥ ਨਾ ਪਾਈ ਤਾਂ ਸਾਡੀ ਜਥੇਬੰਦੀ ਮੁਲਾਜ਼ਮਾਂ ਦੇ ਹੱਕ ਵਿਚ ਉਤਰ ਕੇ ਵੱਡੇ ਸੰਘਰਸ਼ ਨੂੰ ਅੰਜਾਮ ਦੇਣ ਲਈ ਤਿਆਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿ੍ਅੰਕਾ ਗਾਂਧੀ ਸੰਗਠਨ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਬਰਾੜ ਨੇ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਦੀ ਡਿਊਟੀ ਪੰਜਾਬ ਪੱਧਰ 'ਤੇ ਲਗਾਈ ਗਈ ਹੈ ਅਤੇ ਹੁਣ ਪਿ੍ਅੰਕਾ ਗਾਂਧੀ ਸੰਗਠਨ ਨੂੰ ਪੰਜਾਬ ਵਿਚ ਮਜ਼ਬੂਤ ਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਪੰਜਾਬ ਦੀ ਆਮ ਆਦਮੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵੀ ਡੱਟਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਆਪਣੀ ਪ੍ਰਧਾਨਗੀ ਦੀ ਤਾਜਪੋਸ਼ੀ ਤੋਂ ਤੁਰੰਤ ਬਾਅਦ ਪਹਿਲੀ ਮੰਗ ਰੱਖਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਹਾ ਕਿ ਮੁਲਾਜ਼ਮ ਵਰਗ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਧਿਆਨ 'ਚ ਰੱਖਦਿਆਂ ਓ.ਪੀ.ਐਸ. ਲਾਗੂ ਕੀਤੀ ਜਾਵੇ, ਜਿਸ ਨਾਲ ਮੁਲਾਜ਼ਮ ਵਰਗ ਦਾ ਭਵਿੱਖ ਵੀ ਸੁਰੱਖਿਅਤ ਹੋ ਸਕੇ | ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮ ਵਰਗ ਦੀ ਇਸ ਮੰਗ ਨੂੰ ਅਣਗੌਲਿਆ ਕੀਤਾ ਗਿਆ ਤਾਂ ਸਾਡੀ ਜਥੇਬੰਦੀ ਐਨ.ਪੀ.ਐਸ ਦੇ ਵਿਰੋਧ ਵਿਚ ਕਰੜਾ ਸੰਘਰਸ਼ ਵਿੱਢਣ ਲਈ ਤਿਆਰ ਹੈ | ਉਨ੍ਹਾਂ ਇਸ ਮੌਕੇ 'ਤੇ ਪੰਜਾਬ ਸਰਕਾਰ ਵਲੋਂ ਜੋ ਬੀਮਾ ਸਕੀਮ ਯੋਜਨਾ ਸ਼ੁਰੂ ਕੀਤੀ ਗਈ ਹੈ | ਇਸ 'ਤੇ ਕਟਾਸ ਕਰਦਿਆਂ ਕਿਹਾ ਕਿ ਖ਼ਜ਼ਾਨਾ ਬਿਲਕੁਲ ਖ਼ਾਲੀ ਹੋ ਚੁੱਕਿਆ ਹੈ ਅਤੇ ਪੰਜਾਬ ਸਿਰ ਲੱਖਾਂ ਕਰੋੜ ਰੁਪਏ ਦਾ ਕਰਜ਼ਾ ਚੜ ਚੁੱਕਿਆ ਹੈ ਅਤੇ ਖ਼ਾਲੀ ਖ਼ਜ਼ਾਨੇ ਨਾਲ ਅਰਬਾਂ ਰੁਪਏ ਦੀ ਸਕੀਮ ਲਾਗੂ ਕੀਤੀ ਰਹੀ ਹੈ, ਜੋ ਕਿ ਸਿਰਫ਼ ਇੱਕ ਫ਼ਰੇਬ ਸਿੱਧ ਹੋਵੇਗੀ | ਉਕਤ ਨੇ ਕਿਹਾ ਕਿ ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਸੰਗਠਨ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਕੇ ਜਾਵਾਂਗੇ ਅਤੇ ਪਿ੍ਅੰਕਾ ਗਾਂਧੀ ਸੰਗਠਨ ਦੀ ਪੂਰੀ ਟੀਮ ਪੰਜਾਬ ਵਿਚ ਇੱਕ ਅਹਿਮ ਰੋਲ ਅਦਾ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਵਿਖੇ ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਜ਼ਖਮੀ ਅਗਲੀ ਖ਼ਬਰ ਪਿੰਡ ਗੰਗਾ ਵਿਖੇ ਨੌਜਵਾਨ ਕਲੱਬ ਵਲੋਂ ਲਗਾਇਆ ਖ਼ੂਨਦਾਨ ਕੈਂਪ
Ad Position 24