16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਮਪੁਰਾ ਫੂਲ ਵਿਖੇ ਚਾਈਨਾ ਡੋਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਜ਼ਖਮੀ

Ad Position 21
No active advertisement
ਅਜੀਤ ਡੈਸਕ 30-01-2026
ਰਾਮਪੁਰਾ ਫੂਲ, 29 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਪਾਬੰਦੀਸ਼ੁਦਾ ਚਾਈਨਾ ਡੋਰ ਦਾ ਇਸਤੇਮਾਲ ਰੁਕਣ ਦੀ ਬਜਾਏ ਦਿਨ ਬ ਦਿਨ ਵਧਦਾ ਜਾ ਰਿਹਾ ਹੈ, ਜਿੱਥੇ ਇਸ ਦੇ ਇਸਤੇਮਾਲ ਨਾਲ ਕੁਝ ਲੋਕ ਆਏ ਦਿਨ ਮੌਤ ਦੇ ਮੂੰਹ ਜਾ ਰਹੇ ਹਨ, ਉੱਥੇ ਹੀ ਹਰ ਰੋਜ ਇਸ ਕਾਤਲ ਡੋਰ ਦੇ ਕਾਰਨ ਲੋਕ ਜ਼ਖ਼ਮੀ ਹੋ ਰਹੇ ਹਨ ¢ ਇਸ ਤਰ੍ਹਾਂ ਦੀ ਇਕ ਘਟਨਾ ਰਾਮਪੁਰਾ ਫੂਲ ਦੇ ਰਹਿਣ ਵਾਲੇ ਰਾਜਵਿੰਦਰ ਨਾਲ ਵਾਪਰੀ ਹੈ ਜੋ ਕਿ ਪਿਛਲੇ ਦਿਨੀਂ ਚਾਈਨਾ ਡੋਰ ਦੇ ਲਪੇਟ ਵਿਚ ਆਉਣ ਕਾਰਨ ਜ਼ਖਮੀ ਹੋ ਗਿਆ¢ ਜਾਣਕਾਰੀ ਅਨੁਸਾਰ ਰਾਜਵਿੰਦਰ ਸ਼ਹਿਰ ਦੀ ਇੱਕ ਗਾਰਮੈਂਟਸ ਦੀ ਦੁਕਾਨ 'ਤੇ ਕੰਮ ਕਰਦਾ ਹੈ ਅਤੇ ਕੋਰੀਅਰ ਡਲਿਵਰੀ ਕਰਨ ਜਾ ਰਿਹਾ ਸੀ ਅਤੇ ਸ਼ਹਿਰ 'ਚ ਪੁਲ ਪਾਰ ਕਰਦੇ ਸਮੇਂ ਅਚਾਨਕ ਚਾਈਨਾ ਡੋਰ ਉਸ ਦੀ ਗਰਦਨ ਵਿਚ ਫਸ ਗਈ, ਜਿਸ ਨਾਲ ਉਹ ਜ਼ਖਮੀ ਹੋ ਗਿਆ ਜਿਸ ਕਾਰਨ ਰਾਜਵਿੰਦਰ ਦੀ ਗਰਦਨ ਵਿਚ 12 ਅਤੇ ਹੱਥ ਵਿਚ ਚਾਰ ਟਾਂਕੇ ਲਗਾਉਣੇ ਪਏ¢ ਸਥਾਨਕ ਨਿਵਾਸੀਆਂ ਦੀ ਮਦਦ ਨਾਲ ਉਸ ਨੰੂ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ¢ ਜਿੱਥੇ ਡਾਕਟਰਾਂ ਵਲੋਂ ਸਮੇਂ ਸਿਰ ਉਸ ਦਾ ਇਲਾਜ ਕੀਤਾ ਗਿਆ¢ ਰਾਜਵਿੰਦਰ ਦੀ ਹਾਲਤ ਇਸ ਸਮੇਂ ਸਥਿਰ ਹੈ¢ ਇਹ ਘਟਨਾ ਇਕ ਵਾਰ ਫਿਰ ਚਾਈਨਾ ਡੋਰ ਦੇ ਖ਼ਤਰਿਆਂ ਨੂੰ ਉਜਾਗਰ ਕਰਦੀ ਹੈ¢ ਇਲਾਕੇ ਦੇ ਵਸਨੀਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਅਤੇ ਚਾਈਨਾ ਡੋਰ ਵੇਚਣ ਅਤੇ ਇਸ ਦਾ ਇਸਤੇਮਾਲ ਕਰਨੇ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ¢
Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਘਰ-ਘਰ ਨਸ਼ਿਆਂ ਵਿਰੁੱਧ ਦਿੱਤਾ ਜਾਵੇਗਾ ਹੋਕਾ ਅਗਲੀ ਖ਼ਬਰ ਸਾਡੀ ਜਥੇਬੰਦੀ ਮੁਲਾਜ਼ਮਾਂ ਦੇ ਹੱਕ 'ਚ ਉਤਰ ਕੇ ਵੱਡੇ ਸੰਘਰਸ਼ ਨੂੰ ਅੰਜਾਮ ਦੇਣ ਲਈ ਤਿਆਰ- ਬਰਾੜ
Ad Position 24