16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ- ਭੱਲਾ <br/>

Ad Position 21
No active advertisement
ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਦੀ ਪ੍ਰਕਿਰਿਆ ਦੇਖਦੇ ਸਮੇਂ ਸਮਰਥਕਾਂ ਨਾਲ ਚੇਅਰਮੈਨ ਜਤਿੰਦਰ ਸਿੰਘ ਭੱਲਾ, ਉਨ੍ਹਾਂ ਨਾਲ ਭੁਪਿੰਦਰ ਸਿੰਘ ਗੁਰੂਸਰ ਆਦਿ | ਤਸਵੀਰ: ਸੁਖਪਾਲ ਸਿੰਘ ਸੋਨੀ<br/> 30-01-2026

ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੋਜਨਾ ਅਧੀਨ ਬਣ ਰਹੇ ਸਿਹਤ ਬੀਮਾ ਕਾਰਡਾਂ ਦੇ ਕੰਮ ਦਾ ਜਾਇਜ਼ਾ ਲੈਂਦੇ ਸਮੇਂ ਚੇਅਰਮੈਨ ਜਤਿੰਦਰ ਭੱਲਾ ਨੇ ਕੀਤਾ | ਚੇਅਰਮੈਨ ਭੱਲਾ ਵਲੋਂ ਸਥਾਨਕ ਕੇਂਦਰਾਂ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ | ਉਨ੍ਹਾਂ ਲੋਕਾਂ ਨੂੰ ਅੱਗੇ ਆ ਕੇ ਆਪਣੇ ਸਿਹਤ ਬੀਮਾ ਕਾਰਡ ਜ਼ਰੂਰ ਬਣਵਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ | ਇਸ ਮੌਕੇ ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ, ਭੁਪਿੰਦਰ ਸਿੰਘ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਬਰਾੜ, ਕੁਲਦੀਪ ਸਿੰਘ ਸਾਬਕਾ ਕਲੱਬ ਪ੍ਰਧਾਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਕਫ਼ ਬੋਰਡ ਵਲੋਂ ਮਜ਼ਦੂਰ ਪਰਿਵਾਰਾਂ ਨੂੰ ਬੇਘਰ ਕਰਨ ਦੇ ਵਿਰੋਧ 'ਚ ਯੂਨੀਅਨ ਵਲੋਂ ਰੈਲੀ ਅਗਲੀ ਖ਼ਬਰ ਮਾਨਸਾ ਸ਼ਹਿਰ ਦੀਆਂ ਸਮੱਸਿਆਵਾਂ ਸੰਬੰਧੀ ਵਾਇਸ ਆਫ਼ ਮਾਨਸਾ ਦਾ ਵਫ਼ਦ ਡੀ.ਸੀ. ਨੂੰ ਮਿਲਿਆ
Ad Position 24