16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਕਫ਼ ਬੋਰਡ ਵਲੋਂ ਮਜ਼ਦੂਰ ਪਰਿਵਾਰਾਂ ਨੂੰ ਬੇਘਰ ਕਰਨ ਦੇ ਵਿਰੋਧ 'ਚ ਯੂਨੀਅਨ ਵਲੋਂ ਰੈਲੀ

Ad Position 21
No active advertisement
ਪਿੰਡ ਰਾਮਨਗਰ ਵਿਖੇ ਮਜ਼ਦੂਰ ਪਰਿਵਾਰਾਂ ਦੇ ਹੱਕ 'ਚ ਰੈਲ਼ੀ ਕਰਦੇ ਹੋਏ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਰਾਤਰੀ ਜਥੇਬੰਦੀਆਂ | <br/> 30-01-2026
ਮੌੜ ਮੰਡੀ, 29 ਜਨਵਰੀ (ਗੁਰਜੀਤ ਸਿੰਘ ਕਮਾਲੂ)- ਪਿੰਡ ਰਾਮਨਗਰ ਵਿਖੇ ਮਜ਼ਦੂਰਾਂ ਦੇ ਘਰਾਂ ਨੂੰ ਧੱਕੇ ਨਾਲ ਢਾਹੁਣ ਦੇ ਫ਼ੈਸਲੇ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਗੁਰਮੇਲ ਸਿੰਘ ਬਬਲੀ ਭੂੰਦੜ ਦੀ ਅਗਵਾਈ ਹੇਠ ਅੱਜ ਪਿੰਡ ਵਿਚ ਮੁਜ਼ਾਹਰਾ ਕੀਤਾ ਗਿਆ ਤੇ ਐਲਾਨ ਕੀਤਾ ਕਿ ਮਜ਼ਦੂਰਾਂ ਦੇ ਘਰਾਂ 'ਤੇ ਗੁਜ਼ਾਰੇ ਜੋਗੀ ਜ਼ਮੀਨ 'ਤੇ ਕਬਜ਼ਾ ਨਹੀਂ ਹੋਣ ਦੇਵਾਂਗੇ | ਉਨ੍ਹਾਂ ਨੇ ਕਿਹਾ ਕਿ ਕਰੀਬ 1960 ਤੋਂ ਲੈ ਕੇ ਮਜ਼ਦੂਰ ਪਰਿਵਾਰਾਂ ਦਾ ਇਸ ਜ਼ਮੀਨ 'ਤੇ ਕਬਜ਼ਾ ਹੈ ਅਤੇ ਘਰ ਪਾ ਕੇ ਰਹਿ ਰਹੇ ਹਨ ਅਤੇ ਥੋੜ੍ਹੀ ਜ਼ਮੀਨ ਕਨਾਲਾਂ ਮਰਲਿਆਂ ਵਿਚ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਰਹੇ ਹਨ, ਪਰ ਹੁਣ ਵਕਫ਼ ਬੋਰਡ ਵਲੋਂ ਅਦਾਲਤੀ ਹੁਕਮਾਂ ਦਾ ਸਹਾਰਾ ਲੈ ਕੇ ਪੰਜਾਬ ਸਰਕਾਰ ਇਨ੍ਹਾਂ ਮਜ਼ਦੂਰਾਂ ਨੂੰ ਘਰੋਂ ਬੇਘਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਤੇ ਦਲਿਤ ਸਮਾਜ ਭਾਈ ਚਾਰਾ ਕੇਂਦਰ ਦੀ ਮੋਦੀ ਸਰਕਾਰ ਦੇ ਨਿਸ਼ਾਨੇ 'ਤੇ ਹਨ, ਜਿਸ ਕਰਕੇ ਇਨ੍ਹਾਂ ਦੋਨਾਂ ਭਾਈ ਚਾਰਿਆਂ ਦੀ ਜੋਟੀ ਬਣਦੀ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸਾਝੀ ਲੜਾਈ ਬਣਦੀ ਹੈ, ਪਰ ਇਸ ਬਹਾਨੇ ਪੰਜਾਬ ਤੇ ਸੈਂਟਰ ਸਰਕਾਰ ਇਸ ਬਹਾਨੇ ਦੋਨੋਂ ਭਾਈ ਚਾਰਿਆਂ ਨੂੰ ਆਪਸ ਵਿਚ ਦੁਸ਼ਮਣ ਬਣਾ ਰਹੀ ਹੈ | ਉਨ੍ਹਾਂ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਆਪਸ ਭਾਈ ਚਾਰੇ ਵਿਚ ਬੈਠ ਕੇ ਨਜਿੱਠਣ ਅੱਜ ਦੇ ਇਕੱਠ ਉਪਰੋਕਤ ਆਗੂਆਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਸੁਖਦੇਵ ਸਿੰਘ ਕੁੱਬੇ ਨੇ ਸਮੂਹ ਕਿਰਤੀ ਲੋਕਾਂ ਨੂੰ ਸਰਕਾਰ ਦੇ ਇਸ ਹੱਲੇ ਨੂੰ ਰੋਕਣ ਲਈ ਕੱਲ੍ਹ 30 ਜਨਵਰੀ ਨੂੰ ਪਿੰਡ ਰਾਮਨਗਰ ਵਿਖੇ ਪਹੁੰਚਣ ਦੀ ਅਪੀਲ ਕੀਤੀ | ਅੱਜ ਦੇ ਇਕੱਠ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਜਸਵੀਰ ਸਿੰਘ ਸੇਮਾ ਅਤੇ ਬਲਾਕ ਆਗੂ ਗੁਰਦੀਪ ਸਿੰਘ ਮਾਈਸਰਖਾਨਾ, ਸਿਕੰਦਰ ਸਿੰਘ ਘੁੰਮਣ, ਭਿੰਦਰ ਸਿੰਘ ਭਾਈ ਬਖਤੌਰ, ਕਲਕੱਤਾ ਸਿੰਘ ਮਾਣਕ ਖਾਨਾਂ, ਗੁਰਜੀਤ ਸਿੰਘ ਬੰਗੇਹਰ ਤੇ ਤਲਵੰਡੀ ਬਲਾਕ ਦੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਚੱਠੇ ਵਾਲਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਨਛੱਤਰ ਸਿੰਘ ਚੱਠੇਵਾਲਾ, ਗੁਲਾਬ ਸਿੰਘ ਮਾਈਸਰਖਾਨਾ, ਜਰਨੈਲ ਸਿੰਘ ਚਨਾਰਥਲ ਅਤੇ ਪਿੰਡ ਪ੍ਰਧਾਨ ਜਗਤਾਰ ਸਿੰਘ ਰਾਮਨਗਰ, ਸੁਖਜੀਵਨ ਸਿੰਘ ਰਾਮਨਗਰ ਤੇ ਔਰਤ ਭੈਣਾਂ ਕਿਸਾਨ, ਮਜ਼ਦੂਰ ਸ਼ਾਮਿਲ ਸਨ¢
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਮਾਨਸਾ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ- ਭੱਲਾ <br/>
Ad Position 24