16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਅੱਜ ਦੇ ਮਾਨਸਾ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 30-01-2026
ਬਰੇਟਾ, 29 ਜਨਵਰੀ (ਪਾਲ ਸਿੰਘ ਮੰਡੇਰ)- ਮਾਨਸਾ ਜ਼ਿਲ੍ਹਾ ਹੈੱਡ ਕੁਆਰਟਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਕਮੇਟੀ ਦੇ ਸੱਦੇ 'ਤੇ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਇਲਾਕਾ ਬਰੇਟਾ ਦੇ ਪਿੰਡਾਂ ਧਰਮਪੁਰਾ, ਸਸਪਾਲੀ, ਚੱਕ ਅਲੀਸ਼ੇਰ, ਭਖੜਿਆਲ, ਕੁਲਰੀਆਂ ਵਿਖੇ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਗਈਆਂ | ਜ਼ਿਲ੍ਹਾ ਜਨਰਲ ਸਕੱਤਰ ਤਾਰਾ ਚੰਦ ਬਰੇਟਾ, ਜ਼ਿਲ੍ਹਾ ਖ਼ਜ਼ਾਨਚੀ ਦੇਵੀ ਰਾਮ ਰੰਘੜਿਆਲ ਤੇ ਬਲਾਕ ਸਕੱਤਰ ਮੇਲਾ ਸਿੰਘ ਦਿਆਲਪੁਰਾ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਸਿੰਘ ਚੱਕ ਅਲੀਸ਼ੇਰ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਕੁਲਰੀਆਂ ਨਾਲ ਸਬੰਧਿਤ ਵਰਕਰਾਂ ਅਤੇ ਕਈ ਨਿਰਦੋਸ਼ ਅÏਰਤਾਂ 'ਤੇ ਝੂਠੇ ਕੇਸ ਬਣਾਏ ਹੋਏ ਹਨ ਜੋ ਲੰਮਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਵਾਪਸ ਨਹੀਂ ਲਏ ਗਏ ਅਤੇ ਬੇਕਸੂਰ ਆਗੂ ਗੁਰਪ੍ਰੀਤ ਸਿੰਘ ਨੂੰ ਜੇਲ੍ਹ ਭੇਜਿਆ ਹੋਇਆ ਹੈ | ਵਾਰ-ਵਾਰ ਮਿਲਣ 'ਤੇ ਪੁਲਿਸ ਪ੍ਰਸ਼ਾਸਨ ਟਾਲਮਟੋਲ ਦੀ ਨੀਤੀ ਅਖ਼ਤਿਆਰ ਕਰ ਰਿਹਾ ਹੈ, ਜਿਸ ਕਾਰਨ ਜਥੇਬੰਦੀ ਵਲੋਂ 30 ਜਨਵਰੀ ਨੂੰ ਰੋਹ ਭਰਪੂਰ ਧਰਨਾ ਐਸ.ਐਸ.ਪੀ. ਦਫ਼ਤਰ ਮਾਨਸਾ ਸਾਹਮਣੇ ਲਗਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਗਰੋਹ 'ਤੇ ਮੁਕੱਦਮਾ ਦਰਜ, ਦੋ ਜਣੇ ਕਾਬੂ ਅਗਲੀ ਖ਼ਬਰ ਵਕਫ਼ ਬੋਰਡ ਵਲੋਂ ਮਜ਼ਦੂਰ ਪਰਿਵਾਰਾਂ ਨੂੰ ਬੇਘਰ ਕਰਨ ਦੇ ਵਿਰੋਧ 'ਚ ਯੂਨੀਅਨ ਵਲੋਂ ਰੈਲੀ
Ad Position 24