16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਜਸਥਾਨ ਦਾ ਰਹਿਣ ਵਾਲਾ ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 30-01-2026
ਬਠਿੰਡਾ, 29 ਜਨਵਰੀ (ਪੱਤਰ ਪ੍ਰੇਰਕ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਰਾਜਸਥਾਨ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੇ ਖਿਲਾਫ ਨਸ਼ਾ ਰੋਕੂ ਕਾਨੰੂਨ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਿਵਲ ਲਾਈਨ ਦੇ ਮੁੱਖ ਅਧਿਕਾਰੀ ਹਰਜੀਵਨ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸਮਨਦੀਪ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸਥਾਨਕ ਧੋਬੀਆਣਾ ਬਸਤੀ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 53.72 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਸੋਨੂ ਵਾਸੀ ਨਵਾਂ ਪਿੰਡ (ਰਾਜਸਥਾਨ) ਵਜੋਂ ਹੋਈ ਹੈ, ਜਿਸ ਦੇ ਖਿਲਾਫ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਰਾਜਸਥਾਨ ਤੋਂ ਬਠਿੰਡਾ 'ਚ ਕਿਸੇ ਵਿਅਕਤੀ ਨੂੰ ਇਹ ਨਸ਼ਾ ਸਪਲਾਈ ਕਰਨ ਆਇਆ ਸੀ, ਜਿਸ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਥਾਣਾ ਕੋਤਵਾਲੀ ਬਠਿੰਡਾ ਵਿਚ ਵੀ ਇਕ ਮੁਕੱਦਮਾ ਦਰਜ ਹੈ, ਜਿਸ ਵਿਚ ਇਸ ਦੀ ਗਿ੍ਫ਼ਤਾਰੀ ਬਾਕੀ ਸੀ ਤੇ ਹੁਣ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਹੈ ਤੇ ਉਸ ਮੁਕੱਦਮਾ ਵਿਚ ਵੀ ਇਸ ਦੀ ਗਿ੍ਫ਼ਤਾਰੀ ਪਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ 'ਚ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਗਰੋਹ 'ਤੇ ਮੁਕੱਦਮਾ ਦਰਜ, ਦੋ ਜਣੇ ਕਾਬੂ
Ad Position 24