16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ 'ਚ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 30-01-2026
ਚਾਉਕੇ, 29 ਜਨਵਰੀ (ਮਨਜੀਤ ਸਿੰਘ ਘੜੈਲੀ)-ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲ੍ਹੋ ਵਿਖੇ ਗਣਤੰਤਰ ਦਿਹਾੜਾ ਅਤੇ ਬਸੰਤ ਪੰਚਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਗ੍ਰਾਮ ਪੰਚਾਇਤ ਬੱਲ੍ਹੋ ਅਤੇ ਸਰਕਾਰੀ ਸਮਾਰਟ ਹਾਈ ਸਕੂਲ ਬੱਲੋ ਦੇ ਸਟਾਫ਼ ਨੇ ਜੋਤੀ ਗਰਗ ਦੀ ਅਗਵਾਈ 'ਚ ਸ਼ਿਰਕਤ ਕੀਤੀ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਇੰਜ.ਯੁਵਰਾਜ ਗਰਗ ਨੇ ਝੰਡਾ ਲਹਿਰਾਉਣ ਦੀ ਰਸਮ ਨਿਭਾਉਣ ਤੋਂ ਬਾਅਦ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਬਸੰਤ ਪੰਚਮੀ ਦੇ ਸਮਾਗਮ ਦੀ ਸ਼ੁਰੂਆਤ ਸਰਸਵਤੀ ਦੇਵੀ ਦੀ ਪੂਜਾ ਕਰਕੇ ਕੀਤੀ | ਪਿ੍ੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਬਸੰਤ ਰੁੱਤ ਦਾ ਤਿਉਹਾਰ ਕੇਵਲ ਮੌਸਮ ਦੀ ਤਬਦੀਲੀ ਦੇ ਕਾਰਨ ਹੀ ਨਹੀਂ ਮਨਾਇਆ ਜਾਂਦਾ ਸਗੋਂ ਇਸ ਤਿਉਹਾਰ ਦੀ ਵਿਸ਼ੇਸ਼ ਮਹੱਤਤਾ ਹੈ | ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲੇ ਰੰਗ ਦੇ ਕੱਪੜੇ ਦੇ ਪਹਿਨ ਪੂਰੇ ਮਾਹੌਲ ਨੂੰ ਬਸੰਤੀ ਰੰਗ 'ਚ ਬਦਲ ਦਿੱਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਗੀਤ ਸੰਗੀਤ, ਲੈਕਚਰ, ਗਿੱਧਾ ਭੰਗੜਾ ਆਦਿ ਵੱਖ ਵੱਖ ਪੇਸ਼ਕਾਰੀਆਂ ਨਾਲ ਖੁਸ਼ਨਮਾ ਵਾਤਾਵਰਣ ਸਿਰਜ ਦਿੱਤਾ | ਇਸ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ | ਪ੍ਰੋ. ਰਣਬੀਰ ਸਿੰਘ ਮਾਨ ਨੇ ਇਸ ਮੌਕੇ ਬੱਚਿਆਂ ਨੂੰ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਦੱਸਿਆ | ਇਸ ਪ੍ਰੋਗਰਾਮ 'ਚ ਗ੍ਰਾਮ ਪੰਚਾਇਤ ਸਰਪੰਚ ਵਲੋਂ ਉਨ੍ਹਾਂ ਦੇ ਪਤੀ ਕੇਵਲ ਸਿੰਘ, ਮੈਂਬਰ ਪੰਚਾਇਤ ਹਾਕਮ ਸਿੰਘ, ਕਰਮਜੀਤ ਸਿੰਘ, ਹਰਬੰਸ ਸਿੰਘ, ਮਾਸਟਰ ਹਰਪ੍ਰੀਤ ਸਿੰਘ ਜਟਾਣਾ ਆਦਿ ਵਿਸ਼ੇਸ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਮੁਕੇਸ਼ ਸਿੰਗਲਾ, ਵਾਇਸ ਚੇਅਰਮੈਨ ਮਾਸਟਰ ਨਿਰੰਜਣ ਲਾਲ, ਜਨਰਲ ਸਕੱਤਰ ਇੰਜ. ਹਿਤੇਸ਼ ਸਿੰਗਲਾ, ਖਜ਼ਾਨਚੀ ਕੌਸ਼ਲਿਆ ਦੇਵੀ ਨੇ ਵੀ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਸਮੇਂ ਸਮੁੱਚਾ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਰਾਜਸਥਾਨ ਦਾ ਰਹਿਣ ਵਾਲਾ ਵਿਅਕਤੀ ਹੈਰੋਇਨ ਸਮੇਤ ਗਿ੍ਫ਼ਤਾਰ
Ad Position 24