16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਖੇਤੀਬਾੜੀ ਵਿਭਾਗ ਵਲੋਂ ਸਕੂਲਾਂ ਨੂੰ ਮਿੱਟੀ ਪਰਖ ਬਾਰੇ ਸਿਖਲਾਈ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 30-01-2026
ਬਠਿੰਡਾ, 29 ਜਨਵਰੀ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵਲੋਂ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲੈਬਾਰਟਰੀਆਂ ਰਾਹੀਂ ਮਿੱਟੀ ਦੀ ਪਰਖ ਕਰਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਇਸ ਬਾਬਤ ਖੇਤੀਬਾੜੀ ਵਿਭਾਗ ਨੋਡਲ ਏਜੰਸੀ ਦੇ ਤੌਰ 'ਤੇ ਕੰਮ ਕਰ ਰਿਹਾ ਹੈ | ਸਰਕਾਰ ਵਲੋਂ ਚੁਣੇ ਗਏ ਸਕੂਲਾਂ ਵਿਚ ਭੂਮੀ ਪਰਖ ਸੰਬੰਧੀ ਸਿੱਖ ਕਰਨ ਦੇ ਪ੍ਰੋਗਰਾਮ ਉਲੀਕੇ ਗਏ ਹਨ, ਜਿਨ੍ਹਾਂ ਦੀ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਬੰਸ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਸ਼ਹੀਦ ਸਿਪਾਹੀ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ, ਬਠਿੰਡਾ ਵਿਖੇ ਉਕਤ ਸਿਖਲਾਈ ਦਿੱਤੀ ਗਈ | ਇਸ ਮੌਕੇ 22 ਪੀ.ਐਮ. ਸ਼੍ਰੀ ਸਕੂਲਾਂ ਦੇ ਅਧਿਆਪਕਾਂ ਨੂੰ ਮਿੱਟੀ ਦੀ ਪਰਖ ਕਰਨ ਸੰਬੰਧੀ ਸਿਖਲਾਈ ਦਿੱਤੀ ਗਈ | ਇਸ ਮੌਕੇ ਸਬੰਧਿਤ ਸਕੂਲਾਂ ਦੇ ਮੁਖੀਆਂ ਅਤੇ ਸਾਇੰਸ ਅਧਿਆਪਕਾਂ ਦੀਆਂ ਆਈ.ਡੀ. ਤਿਆਰ ਕੀਤੀਆਂ ਗਈਆਂ ਤਾਂ ਕਿ ਭਵਿੱਖ ਵਿਚ ਸਕੂਲਾਂ ਦੀਆਂ ਲੈਬਾਂ ਰਾਹੀਂ ਮਿੱਟੀ ਦੀ ਪਰਖ ਅਤੇ ਰਿਪੋਰਟ ਨੂੰ ਯਕੀਨੀ ਬਣਾਇਆ ਜਾ ਸਕੇ | ਖੇਤੀਬਾੜੀ ਵਿਕਾਸ ਅਫ਼ਸਰ ਡਾ: ਰਮਨਦੀਪ ਕੌਰ ਵਲੋਂ ਦੱਸਿਆ ਗਿਆ ਕਿ ਇਹ ਪ੍ਰੋਗਰਾਮ ਸਕੂਲ ਦੇ ਬੱਚਿਆਂ ਰਾਹੀਂ ਕਿਸਾਨਾਂ ਨੂੰ ਮਿੱਟੀ ਦੇ ਗੁਣਵੱਤਾ ਬਾਰੇ ਜਾਣਕਾਰੀ ਅਤੇ ਬੱਚਿਆਂ ਨੂੰ ਸਕੂਲ ਪੱਧਰ 'ਤੇ ਮਿੱਟੀ ਦੀ ਸਿਹਤ ਬਾਰੇ ਜਾਗਰੂਕ ਕਰੇਗਾ | ਸਿਖਲਾਈ ਦੌਰਾਨ ਅਧਿਆਪਕਾਂ ਨੂੰ ਮਿੱਟੀ ਸਿਹਤ ਕਾਰਡ ਪੋਰਟਲ 'ਤੇ ਰਜਿਸਟਰੇਸ਼ਨ, ਮਿੱਟੀ ਦਾ ਨਮੂਨਾ ਲੈਣ ਦਾ ਢੰਗ ਅਤੇ ਮਿੱਟੀ ਪਰਖ ਕਰਨ ਦੇ ਤਰੀਕਿਆਂ ਬਾਰੇ ਜਾਣੂੰ ਕਰਵਾਇਆ ਗਿਆ | ਖੇਤੀਬਾੜੀ ਵਿਕਾਸ ਅਫ਼ਸਰ ਡਾ: ਨਵਕਿਰਨ ਕੌਰ ਵਲੋਂ ਮਿੱਟੀ ਦੀ ਪਰਖ ਮੌਕੇ ਕੈਮੀਕਲਾਂ ਦੀ ਸੁਰੱਖਿਅਤ ਤਰੀਕੇ ਨਾਲ ਵਰਤੋਂ ਬਾਰੇ ਸਿਖਲਾਈ ਦਿੱਤੀ ਗਈ | ਕੈਂਪ ਦੌਰਾਨ ਖੇਤੀ ਮਾਹਿਰਾਂ ਦੀ ਟੀਮ ਵਿਚ ਬਲਾਕ ਟੈਕਨਾਲੋਜੀ ਮੈਨੇਜਰ ਜਰਾ ਸਿੰਘ, ਐਸ.ਐਲ.ਏ ਅਮਨਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਲਖਵਿੰਦਰ ਸਿੰਘ ਸ਼ਾਮਿਲ ਸਨ | ਸਕੂਲ ਦੇ ਪਿ੍ੰਸੀਪਲ ਗੁਰਮੇਲ ਸਿੰਘ ਵਲੋਂ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਸਾਲਾਨਾ ਅਥਲੈਟਿਕ ਮੀਟ ਅੱਜ ਤੇ ਕੱਲ੍ਹ
Ad Position 24