16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਣਜੀਤ ਸਿੰਘ ਸੰਧੂ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀ ਚੋਣ ਲਈ ਦੂਜੀ ਵਾਰ ਮੈਦਾਨ 'ਚ <br/>

Ad Position 21
No active advertisement
ਅਜੀਤ ਡੈਸਕ 30-01-2026
ਬਠਿੰਡਾ, 29 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਯੂਥ ਕਾਂਗਰਸ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਨੇ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ ਤੇ ਵੱਖ-ਵੱਖ ਅਹੁਦਿਆਂ ਲਈ ਚੋਣ ਲੜ ਰਹੇ ਉਮੀਦਵਾਰ ਅੱਡੀ-ਚੋਟੀ ਦਾ ਜੋਰ ਲਗਾ ਰਹੇ ਹਨ | ਇਸ ਚੋਣ ਮੈਦਾਨ 'ਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਯੂਥ ਆਗੂ ਰਣਜੀਤ ਸਿੰਘ ਸੰਧੂ ਵੀ ਨਿੱਤਰੇ ਹਨ, ਜਿਨ੍ਹਾਂ ਨੇ ਲਗਾਤਾਰ ਦੂਸਰੀ ਵਾਰ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਅਹੁਦੇ ਲਈ ਕਾਗਜ਼ ਦਾਖਲ ਕੀਤੇ ਹਨ | ਇਸ ਤੋਂ ਪਹਿਲਾਂ ਵੀ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ | ਉਹ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਅਤੇ ਬਠਿੰਡਾ ਦਿਹਾਤੀ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਦੇ ਅਤੀ ਨਜ਼ਦੀਕੀ ਹਨ, ਜਿਨ੍ਹਾਂ ਦੀ ਜਿੱਤ ਲਈ ਜਟਾਣਾ ਵੀ ਪੂਰਾ ਜੋਰ ਲਗਾ ਰਹੇ ਹਨ | ਰਣਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦਾ ਸੂਬਾ ਜਨਰਲ ਸਕੱਤਰ ਹੁੰਦਿਆਂ ਉਨ੍ਹਾਂ ਨੇ ਪੰਜਾਬ ਦੇ ਨੌਜਵਾਨ ਵਰਗ ਨੂੰ ਸਿਆਸਤ ਦੇ ਪਿੜ ਵਿਚ ਕੁੱਦਣ ਲਈ ਉਤਸ਼ਾਹਿਤ ਕਰਦਿਆਂ ਵੱਡੀ ਗਿਣਤੀ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਿਆ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਯੂਥ ਕਾਂਗਰਸ ਦੀਆਂ ਹੋ ਰਹੀਆਂ ਇਨ੍ਹਾਂ ਚੋਣਾਂ ਵਿਚ ਵੱਡੀ ਗਿਣਤੀ ਯੂਥ ਵਰਗ ਦੀ ਉਨ੍ਹਾਂ ਨੂੰ ਹਮਾਇਤ ਪ੍ਰਾਪਤ ਹੈ ਤੇ ਉਹ ਮੁੜ ਦੂਸਰੀ ਵਾਰ ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੀ ਚੋਣ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਸਮਾਜ ਨੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ
Ad Position 24