16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਿਲਵਰ ਓਕਸ ਸਕੂਲ ਵਿਖੇ ਮਨਾਇਆ 'ਗਣਤੰਤਰ ਦਿਵਸ'

Ad Position 21
No active advertisement
ਅਜੀਤ ਡੈਸਕ 30-01-2026
ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ):-ਸਿਲਵਰ ਓਕਸ ਗਰੁੱਪ ਆਫ਼ ਸਕੂਲਜ਼, ਸੁਸ਼ਾਂਤ ਸਿਟੀ-2, ਬਠਿੰਡਾ ਵਲੋਂ ਦੇਸ ਦਾ 77ਵਾਂ 'ਗਣਤੰਤਰ ਦਿਵਸ' ਧੂਮ ਧਾਮ ਨਾਲ ਮਨਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਵਿਚ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਪਿ੍ੰਸੀਪਲ ਪਿ੍ੰਸੀਪਲ ਸ੍ਰੀਮਤੀ ਰਵਿੰਦਰ ਸਰਾਂ ਅਤੇ ਸ਼੍ਰੀਮਤੀ ਨੀਤੂ ਅਰੋੜਾ ਵਲੋਂ ਸਾਂਝੇ ਤੌਰ 'ਤੇ ਕੌਮੀ 'ਝੰਡਾ' ਲਹਿਰਾ ਕੇ ਕੀਤੀ¢ ਜਿਵੇਂ ਹੀ ਤਿਰੰਗਾ ਲਹਿਰਾਇਆ ਗਿਆ, ਤਾਂ ਸਕੂਲ ਕੈਂਪਸ ਰਾਸ਼ਟਰੀ ਜਜ਼ਬੇ ਨਾਲ ਗੂੰਜ ਉੱਠਿਆ¢ ਸਮੂਹ ਸਕੂਲ ਸਟਾਫ਼ ਅਤੇ ਬੱਚਿਆਂ ਨੇ ਪੂਰੀ ਸ਼ਰਧਾ ਅਤੇ ਦੇਸ਼ ਭਗਤੀ ਨਾਲ ਦੇਸ਼ ਦੇ ਸਮੂਹ ਯੋਧਿਆ ਨੂੰ ਸਲਾਮੀ ਦਿੱਤੀ¢ ਵਿਦਿਆਰਥੀਆਂ ਵਲੋਂ ਦੇਸ ਭਗਤੀ ਨਾਲ ਸੰਬੰਧਤ ਭਾਸ਼ਣ, ਕਵਿਤਾ ਅਤੇ ਮਨਮੋਹਕ ਨਿ੍ਤ (ਡਾਂਸ) ਪੇਸ਼ ਕੀਤੇ ਗਏ, ਜਿਸ ਵਿਚ ਮਾਤ-ਭੂਮੀ ਪ੍ਰਤੀ ਪਿਆਰ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਬੜੀ ਖੂਬਸੂਰਤੀ ਨਾਲ ਦਰਸਾਇਆ ਗਿਆ¢ ਇਕੱਠ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਅਨੁਸ਼ਾਸਨ, ਏਕਤਾ ਤੇ ਅਖੰਡਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਨੇ ਸੰਵਿਧਾਨ ਦਾ ਸਤਿਕਾਰ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਉਸਾਰੂ ਯੋਗਦਾਨ ਪਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ¢ ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ¢ ਇਸ ਮੌਕੇ ਵਿਦਿਆਰਥੀਆਂ ਵਿਚ ਲੱਡੂ ਅਤੇ ਰਿਫਰੈਸ਼ਮੈਂਟ ਵੀ ਵੰਡੀ ਗਈ¢
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਅÏਰਤ ਜ਼ਖਮੀ ਅਗਲੀ ਖ਼ਬਰ ਐੱਲ.ਪੀ.ਜੀ. ਦੀ ਸਹੀ ਵਰਤੋਂ ਤੋਂ ਸਕੂਲੀ ਬੱਚਿਆਂ ਨੂੰ ਕਰਵਾਇਆ ਜਾਣੂ
Ad Position 24