16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਅÏਰਤ ਜ਼ਖਮੀ

Ad Position 21
No active advertisement
ਅਜੀਤ ਡੈਸਕ 30-01-2026
ਬਠਿੰਡਾ, 29 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਥਰਮਲ ਥਾਣਾ ਦੇ ਨੇੜੇ ਅੱਧੀ ਰਾਤ ਦੇ ਸਮੇਂ ਬਠਿੰਡਾ-ਫਿਰੋਜ਼ਪੁਰ ਰੇਲਵੇ ਲਾਈਨ ਪਾਰ ਕਰਨ ਮੌਕੇ ਅਚਾਨਕ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਔਰਤ ਸਮੇਤ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ¢ ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸੰਦੀਪ ਗਿੱਲ ਦੀ ਅਗਵਾਈ ਵਿਚ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਦੀ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੀ ¢ ਜੀ ਆਰ ਪੀ ਥਾਣਾ ਟੀਮ ਵੀ ਘਟਨਾ ਸਥਾਨ ਮੌਕੇ ਵਾਰਦਾਤ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ¢ ਪੁਲਿਸ ਦੀ ਜਾਂਚ ਉਪਰੰਤ ਸਹਾਰਾ ਟੀਮ ਦੀ ਮਦਦ ਨਾਲ ਜ਼ਖਮੀ ਵਿਅਕਤੀ ਅਤੇ ਅÏਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਨੇ ਵਿਅਕਤੀ ਨੂੰ ਮਿ੍ਤਕ ਐਲਾਨ ਦਿੱਤਾ ਅਤੇ ਔਰਤ ਦੀ ਨਾਜ਼ੁਕ ਬਣੀ ਹੋਈ ਹੈ ¢ ਸਹਾਰਾ ਟੀਮ ਨੇ ਜ਼ਖਮੀ ਅÏਰਤ ਦੇ ਪਿੰਡ ਚੱਕ ਦੇ ਪਰਿਵਾਰ ਨੂੰ ਸੂਚਿਤ ਕੀਤਾ ¢ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿ੍ਤਕ ਵਿਅਕਤੀ ਦੀ ਪਹਿਚਾਣ ਕਰਨ ਲਈ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਸ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ¢
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਮਨਾਇਆ 'ਗਣਤੰਤਰ ਦਿਵਸ'
Ad Position 24